ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਅੰਦੋਲਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੇ ਵੱਲੋਂ ਪੰਜ ਫ਼ਸਲਾਂ ਕਪਾਹ, ਮੱਕੀ, ਅਰਹਰ, ਦਾਲ ਅਤੇ ਉੜਦ ਦਾਲਾਂ ‘ਤੇ ਪੰਜ ਸਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੇ ਫੈਸਲੇ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰੇਲ ਰੋਕੋ ਅੰਦੋਲਨ ਦੀਆਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਅੱਜ ਦੇਸ਼ ਭਰ ਵਿੱਚ ਕਈ ਥਾਵਾਂ ’ਤੇ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਟਰੱਕ ਯੂਨੀਅਨ ਵੀ ਕਿਸਾਨਾਂ ਦੇ ਸਮਰਥਨ ਵਿੱਚ ਅੱਗੇ ਆਈ ਹੈ।
