ਟੋਕੀਓ ਓਲੰਪਿਕਸ ਦਾ 8 ਵਾਂ ਦਿਨ ਭਾਰਤ ਦੇ ਲਈ ਕਾਫੀ ਹੱਦ ਤੱਕ ਵਧੀਆ ਰਿਹਾ ਹੈ। ਟੋਕੀਓ ਓਲੰਪਿਕ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਜੇਤੂ ਸਫ਼ਰ ਨੂੰ ਬਰਕਰਾਰ ਰੱਖਿਆ ਹੈ। ਮਨਪ੍ਰੀਤ ਸਿੰਘ ਦੀ ਕਪਤਾਨੀ ਹੇਠ ਟੀਮ ਨੇ ਗਰੁੱਪ-ਏ ਦਾ ਆਖਰੀ ਮੈਚ ਵੀ ਜਿੱਤ ਲਿਆ ਹੈ। ਇਸ ਤੋਂ ਪਹਿਲਾ ਭਾਰਤੀ ਬੈਡਮਿੰਟਨ ਖਿਡਾਰੀ ਪੀਵੀ ਸਿੰਧੂ ਨੇ ਜਾਪਾਨ ਦੀ ਅਕਾਨੇ ਯਾਮਾਗੁਚੀ ਨੂੰ 21-13, 22-20 ਨਾਲ ਹਰਾ ਕੇ ਟੋਕੀਓ ਓਲੰਪਿਕਸ ਦੇ ਮਹਿਲਾ ਸਿੰਗਲਜ਼ ਦੇ ਸੈਮੀਫਾਈਨਲ ਵਿੱਚ ਜਗ੍ਹਾ ਬਣਾਈ ਹੈ।
#TeamIndia finish the pool stage with another thumping win over Japan.
India, how's the josh? 🇮🇳#JPNvIND #HaiTayyar #IndiaKaGame #Tokyo2020 #TokyoTogether #StrongerTogether #HockeyInvites #WeAreTeamIndia #Hockey pic.twitter.com/WWzAYgzwNY
— Hockey India (@TheHockeyIndia) July 30, 2021
ਭਾਰਤੀ ਹਾਕੀ ਟੀਮ ਨੇ ਮੇਜ਼ਬਾਨ ਜਾਪਾਨ ਨੂੰ 5-3 ਨਾਲ ਹਰਾ ਕੇ ਆਖਰੀ ਮੈਚ ਵਿੱਚ ਜਿੱਤ ਦਰਜ ਕੀਤੀ ਹੈ। ਆਸਟ੍ਰੇਲੀਆ ਤੋਂ ਦੂਜਾ ਮੈਚ ਹਾਰਨ ਤੋਂ ਬਾਅਦ ਭਾਰਤੀ ਟੀਮ ਦੀ ਇਹ ਲਗਾਤਾਰ ਤੀਜੀ ਜਿੱਤ ਹੈ। ਇਸ ਜਿੱਤ ਦੇ ਨਾਲ ਟੀਮ ਇੰਡੀਆ ਗਰੁੱਪ-ਏ ਵਿੱਚ ਦੂਜੇ ਸਥਾਨ ‘ਤੇ ਰਹੀ ਅਤੇ ਹੁਣ ਕੁਆਰਟਰ ਫਾਈਨਲ ਵਿੱਚ ਗਰੁੱਪ ਬੀ ਦੀ ਤੀਸਰੀ ਸਥਾਨ ਦੀ ਟੀਮ ਦਾ ਸਾਹਮਣਾ ਕਰੇਗੀ। ਇਸ ਤੋਂ ਪਹਿਲਾ ਭਾਰਤੀ ਮਹਿਲਾ ਟੀਮ ਨੇ ਵੀ ਸ਼ਾਨਦਾਰ ਵਾਪਸੀ ਕੀਤੀ ਸੀ। ਪਹਿਲੇ ਤਿੰਨ ਮੈਚਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਭਾਰਤੀ ਮਹਿਲਾ ਹਾਕੀ ਟੀਮ ਨੇ ਆਇਰਲੈਂਡ ਨੂੰ ਆਖਰੀ ਮਿੰਟ ਵਿੱਚ ਨਵਨੀਤ ਕੌਰ ਦੇ ਗੋਲ ਦੀ ਮਦਦ ਨਾਲ 1-0 ਨਾਲ ਹਰਾਇਆ ਹੈ। ਜਿਸ ਤੋਂ ਬਾਅਦ ਟੋਕੀਓ ਓਲੰਪਿਕ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰਨ ਦੀਆਂ ਭਾਰਤ ਦੀਆਂ ਉਮੀਦਾਂ ਵੀ ਬਰਕਰਾਰ ਹਨ।