ਟੌਰੰਗੇ ਤੋਂ ਭਾਈਚਾਰੇ ਲਈ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਵਾਪਰੇ ਇੱਕ ਸੜਕੀ ਹਾਦਸੇ ‘ਚ ਪੰਜਾਬੀ ਵਿਅਕਤੀ ਦੀ ਮੌਤ ਹੋ ਗਈ ਹੈ। ਦਰਅਸਲ 64 ਸਾਲਾਂ ਪੰਜਾਬੀ ਬਜ਼ੁਰਗ ਹਰਕੇਵਲ ਸਿੰਘ ਪੈਦਲ ਜਾ ਰਹੇ ਸੀ ਜਦੋਂ ਉਨ੍ਹਾਂ ਦੀ ਇੱਕ ਕਾਰ ਨਾਲ ਟੱਕਰ ਹੋ ਗਈ। ਇਸ ਮਗਰੋਂ ਉਨ੍ਹਾਂ ਨੂੰ ਜ਼ਖਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਸੀ ਪਰ ਉੱਥੇ ਉਨ੍ਹਾਂ ਦੀ ਮੌਤ ਹੋ ਗਈ। ਇਹ ਹਾਦਸਾ ਬੀਤੇ ਹਫ਼ਤੇ ਵਾਪਰਿਆ ਸੀ।