[gtranslate]

ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ, 6 ਜ਼ਿਲ੍ਹਿਆਂ ਦੇ SSP ਸਮੇਤ 33 ਅਧਿਕਾਰੀਆਂ ਦੇ ਤਬਾਦਲੇ

transfer of 33 officers including ssp

ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਕਰਦਿਆਂ ਪੰਜਾਬ ਸਰਕਾਰ ਨੇ 6 ਜ਼ਿਲ੍ਹਿਆਂ ਦੇ ਐਸਐਸਪੀਜ਼ ਸਮੇਤ ਕੁੱਲ 30 ਆਈਪੀਐਸ ਅਤੇ 3 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਹੁਣ STF ਦੇ ਨਵੇਂ ਮੁਖੀ IPS ਕੁਲਦੀਪ ਸਿੰਘ ਹੋਣਗੇ। ਆਈਟੀਬੀਪੀ ਵਿੱਚ ਡੈਪੂਟੇਸ਼ਨ ’ਤੇ ਜਾਣ ਮਗਰੋਂ ਹਰਦੀਪ ਸਿੰਘ ਸਿੱਧੂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ।

ਇਸ ਤੋਂ ਇਲਾਵਾ 6 ਜ਼ਿਲ੍ਹਿਆਂ ਦੇ ਐਸਐਸਪੀ ਵੀ ਬਦਲੇ ਗਏ ਹਨ। ਬੀ ਚੰਦਰਸ਼ੇਖਰ ਨੂੰ ਏਡੀਜੀਪੀ ਜੇਲ੍ਹ, ਐਲਕੇ ਯਾਦਵ ਨੂੰ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ, ਆਰਕੇ ਜੈਸਵਾਲ ਨੂੰ ਆਈਜੀ ਐਸਟੀਐਫ, ਗੁਰਿੰਦਰ ਸਿੰਘ ਢਿੱਲੋਂ ਨੂੰ ਆਈਜੀ ਲਾਅ ਐਂਡ ਆਰਡਰ, ਐਸਪੀਐਸ ਪਰਮਾਰ ਨੂੰ ਆਈਜੀ ਬਠਿੰਡਾ ਰੇਂਜ, ਨੌਨਿਹਾਲ ਸਿੰਘ ਨੂੰ ਆਈਜੀ ਪਰਸਨਲ ਅਤੇ ਐਡੀਸ਼ਨਲ ਚਾਰਜ ਆਈਜੀ ਪੀਏਪੀ- ਜਲੰਧਰ, ਅਰੁਣ ਪਾਲ ਸਿੰਘ ਨੂੰ ਆਈਜੀ ਪ੍ਰੋਵੀਜ਼ਨਿੰਗ, ਸ਼ਿਵ ਕੁਮਾਰ ਵਰਮਾ ਨੂੰ ਆਈਜੀ ਸੁਰੱਖਿਆ, ਜਸਕਰਨ ਸਿੰਘ ਨੂੰ ਪੁਲਿਸ ਕਮਿਸ਼ਨਰ ਅੰਮ੍ਰਿਤਸਰ, ਆਈਜੀ ਪੀਏਪੀ ਜਲੰਧਰ ਕੌਸਤੁਭ ਸ਼ਰਮਾ ਨੂੰ ਆਈਜੀ ਮਨੁੱਖੀ ਅਧਿਕਾਰ, ਗੁਰਸ਼ਰਨ ਸਿੰਘ ਸੰਧੂ ਨੂੰ ਆਈਜੀ ਜਲੰਧਰ ਰੇਂਜ ਲਗਾਇਆ ਗਿਆ ਹੈ।

 transfer of 33 officers including ssp  transfer of 33 officers including ssp  transfer of 33 officers including ssp

ਇਨ੍ਹਾਂ ਤੋਂ ਇਲਾਵਾ ਇੰਦਰਬੀਰ ਸਿੰਘ ਨੂੰ ਡੀਆਈਜੀ ਪੀਏਪੀ ਜਲੰਧਰ ਛਾਉਣੀ, ਡਾ ਐਸ ਭੂਪਤੀ ਨੂੰ ਡੀਆਈਜੀ ਪ੍ਰੋਵੀਜ਼ਨਿੰਗ ਵਧੀਕ ਪੁਲੀਸ ਕਮਿਸ਼ਨਰ ਜਲੰਧਰ, ਨਰਿੰਦਰ ਭਾਰਗਵ ਨੂੰ ਡੀਆਈਜੀ ਕਮ ਜੁਆਇੰਟ ਡਾਇਰੈਕਟਰ ਪੀਪੀਏ ਫਿਲੌਰ, ਗੁਰਦਿਆਲ ਸਿੰਘ ਨੂੰ ਡੀਆਈਜੀ ਏਜੀਟੀਐਫ, ਰਣਜੀਤ ਸਿੰਘ ਨੂੰ ਡੀਆਈਜੀ ਫ਼ਿਰੋਜ਼ਪੁਰ ਰੇਂਜ, ਮਨਦੀਪ ਸਿੰਘ ਸੰਧੂ ਨੂੰ ਕਮਿਸ਼ਨਰ ਪੁਲਿਸ ਲੁਧਿਆਣਾ, ਨਵੀਨ ਸਿੰਗਲਾ ਨੂੰ ਡੀਆਈਜੀ ਪ੍ਰਸ਼ਾਸਨ ਪੰਜਾਬ-ਚੰਡੀਗੜ੍ਹ, ਸੰਦੀਪ ਗਰਗ ਨੂੰ ਐਸਐਸਪੀ ਮੁਹਾਲੀ, ਵਿਵੇਕਸ਼ੀਲ ਸੋਨੀ ਨੂੰ ਐਸਐਸਪੀ ਰੋਪੜ, ਨਾਨਕ ਸਿੰਘ ਨੂੰ ਐਸਐਸਪੀ ਮਾਨਸਾ, ਗੌਰਵ ਤੁਰਾ ਨੂੰ ਏਆਈਜੀ ਪਰਸੋਨਲ, ਕੰਵਰਦੀਪ ਕੌਰ ਨੂੰ ਐਸਐਸਪੀ ਫਿਰੋਜ਼ਪੁਰ ਨਿਯੁਕਤ ਕੀਤਾ ਗਿਆ ਹੈ ਅਤੇ ਸੁਰਿੰਦਰ ਲਾਂਬਾ ਨੂੰ ਐਸਐਸਪੀ ਸੰਗਰੂਰ ਨਿਯੁਕਤ ਕੀਤਾ ਹੈ।

Leave a Reply

Your email address will not be published. Required fields are marked *