ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁੱਕਰਵਾਰ ਨੂੰ ਸ਼ੁਰੂ ਹੋ ਗਿਆ ਹੈ। ਰਾਜਪਾਲ ਦੇ ਸੰਬੋਧਨ ਤੋਂ ਬਾਅਦ ਦੁਪਹਿਰ ਬਾਅਦ ਸਦਨ ਦੀ ਬੈਠਕ ਦੁਬਾਰਾ ਬੁਲਾਈ ਗਈ ਸੀ। ਇਸ ਦੌਰਾਨ ਵਿਧਾਨ ਸਭਾ ਸਪੀਕਰ ਦੀ ਪ੍ਰਧਾਨਗੀ ਹੇਠ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਕਿਸਾਨ ਸ਼ੁਭਕਰਨ ਸਿੰਘ ਸਮੇਤ 9 ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੌਰਾਨ ਸ਼ੁੱਕਰਵਾਰ ਨੂੰ ਵੀ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਡੱਟੀਆਂ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ 3 ਮਾਰਚ ਨੂੰ ਸ਼ਹੀਦ ਸ਼ੁਭਕਰਨ ਦੀ ਅੰਤਿਮ ਅਰਦਾਸ ਤੋਂ ਬਾਅਦ ਦਿੱਲੀ ਮਾਰਚ ਸਬੰਧੀ ਅਗਲੇ ਫੈਸਲੇ ਦਾ ਐਲਾਨ ਕਰਨਗੇ।
ਦੱਸ ਦੇਈਏ ਕਿ 21 ਫਰਵਰੀ ਨੂੰ ਖਨੌਰੀ ਸਰਹੱਦ ‘ਤੇ ਸ਼ੁਭਕਰਨ ਸਿੰਘ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। 3 ਮਾਰਚ ਨੂੰ ਬਠਿੰਡਾ ਦੇ ਪਿੰਡ ਬੱਲੋ ਦੀ ਅਨਾਜ ਮੰਡੀ ਵਿਖੇ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਹੋਵੇਗੀ। ਅੰਤਿਮ ਅਰਦਾਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਦਿੱਲੀ ਮਾਰਚ ਦਾ ਐਲਾਨ ਕਰਨਗੀਆਂ।