[gtranslate]

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮਾਂ ਨੂੰ ਕੀਤਾ ਸਖ਼ਤ, ਕੈਨੇਡਾ ਪਹੁੰਚਣ ਮਗਰੋਂ ਹੁਣ ਵਿਦਿਆਰਥੀ ਨਹੀਂ ਬਦਲ ਸਕਣਗੇ ਕਾਲਜ, 30 ਦਿਨਾਂ ‘ਚ ਛੱਡਣਾ ਪਵੇਗਾ ਦੇਸ਼

trudeau-government-study-visa-rules-strict

ਕੈਨੇਡੀਅਨ ਸਰਕਾਰ ਹੌਲੀ-ਹੌਲੀ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਵੀਜ਼ਾ ਨਿਯਮਾਂ ਨੂੰ ਸਖ਼ਤ ਕਰ ਰਹੀ ਹੈ। ਨਵੇਂ ਨਿਯਮਾਂ ਅਨੁਸਾਰ ਜੇਕਰ ਕੋਈ ਵਿਦਿਆਰਥੀ ਭਾਰਤ ਤੋਂ ਕੈਨੇਡਾ ਦੇ ਕਿਸੇ ਕਾਲਜ ਵਿੱਚ ਦਾਖ਼ਲਾ ਲੈਂਦਾ ਹੈ ਤਾਂ ਉਹ ਉੱਥੇ ਪਹੁੰਚ ਕੇ ਕਾਲਜ ਨਹੀਂ ਬਦਲ ਸਕੇਗਾ। ਜੇਕਰ ਉਹ ਕਾਲਜ ਬਦਲਦਾ ਹੈ ਤਾਂ ਉਸ ਨੂੰ ਦੁਬਾਰਾ ਸਟੱਡੀ ਵੀਜ਼ਾ ਲੈਣਾ ਪਵੇਗਾ। ਜੇਕਰ ਵੀਜ਼ਾ ਨਹੀਂ ਮਿਲਦਾ ਤਾਂ ਵਿਦਿਆਰਥੀ ਨੂੰ ਤੀਹ ਦਿਨਾਂ ਦੇ ਅੰਦਰ ਕੈਨੇਡਾ ਛੱਡਣਾ ਪਵੇਗਾ।

ਇਸ ਦੇ ਨਾਲ ਹੀ ਉਹ ਪੋਸਟ ਸਟੱਡੀ ਵੀਜ਼ਾ ਵਰਕ ਪਰਮਿਟ ਤੋਂ ਵੀ ਵਾਂਝਾ ਹੋ ਜਾਵੇਗਾ। ਜੇਕਰ ਵਿਦਿਆਰਥੀ ਉਸ ਕਾਲਜ ਨੂੰ ਬਦਲਦਾ ਹੈ ਜਿਸ ਲਈ ਉਸਨੇ ਦਾਖਲਾ ਅਦਾ ਕੀਤਾ ਹੈ, ਤਾਂ ਉਸਨੂੰ ਫੀਸ ਵੀ ਵਾਪਿਸ ਨਹੀਂ ਕੀਤੀ ਜਾਵੇਗੀ। ਵਿਦਿਆਰਥੀਆਂ ਲਈ ਕੈਨੇਡਾ ਜਾਣਾ ਅਤੇ ਕਾਲਜ ਬਦਲਣਾ ਹੁਣ ਮਹਿੰਗਾ ਪੈ ਸਕਦਾ ਹੈ। ਦੱਸ ਦੇਈਏ ਹਰ ਸਾਲ 2.5 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਸਟੱਡੀ ਵੀਜ਼ੇ ‘ਤੇ ਕੈਨੇਡਾ ਜਾਂਦੇ ਹਨ, ਜਿਨ੍ਹਾਂ ‘ਚੋਂ ਪੰਜਾਬ ਦੇ ਵਿਦਿਆਰਥੀਆਂ ਦੀ ਗਿਣਤੀ 1.5 ਤੋਂ 2.25 ਲੱਖ ਹੈ। ਇੱਕ ਖ਼ਬਰ ਅਨੁਸਾਰ ਹੁਣ ਤੱਕ 50 ਫੀਸਦੀ ਵਿਦਿਆਰਥੀ ਕੈਨੇਡਾ ਪਹੁੰਚ ਕੇ ਕਾਲਜ ਬਦਲਦੇ ਸਨ।

Leave a Reply

Your email address will not be published. Required fields are marked *