ਨਿਊਜ਼ੀਲੈਂਡ ਦੇ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਹੀ ਜਾਂ ਰਿਹਾ ਹੈ। ਪਹਿਲੇ ਕਮਿਊਨਿਟੀ ਕੇਸ ਦੀ ਪੁਸ਼ਟੀ ਹੋਣ ਤੋਂ ਬਾਅਦ ਲਗਾਤਾਰ ਮਾਮਲੇ ਸਾਹਮਣੇ ਆ ਰਹੇ ਹਨ। ਸ਼ਨੀਵਾਰ ਨੂੰ ਇੱਕ ਵਾਰ ਫਿਰ ਨਿਊਜ਼ੀਲੈਂਡ ਵਿੱਚ ਕੋਵਿਡ -19 ਦੇ 21 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਤੋਂ ਬਾਅਦ ਦੇਸ਼ ਵਿੱਚ ਮਾਮਲਿਆਂ ਦੀ ਕੁੱਲ ਗਿਣਤੀ 51 ਹੋ ਗਈ ਹੈ। ਅੱਜ ਦੇ ਨਵੇਂ ਮਾਮਲਿਆਂ ਵਿੱਚੋਂ, 18 ਆਕਲੈਂਡ ਅਤੇ ਤਿੰਨ ਵੈਲਿੰਗਟਨ ਤੋਂ ਸਾਹਮਣੇ ਆਏ ਹਨ। ਨਵੇਂ ਮਾਮਲਿਆਂ ਵਿੱਚੋਂ ਇੱਕ ਦੀ ਰਿਪੋਰਟ ਕੱਲ੍ਹ ਪੌਜੇਟਿਵ ਆਈ ਸੀ। ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਅਤੇ ਪਬਲਿਕ ਹੈਲਥ ਡਾਇਰੈਕਟਰ ਡਾ ਕੈਰੋਲਿਨ ਮੈਕਲਨੇ ਨੇ ਅੱਜ ਦੀ ਅਪਡੇਟ ਸਾਂਝੀ ਕੀਤੀ ਹੈ।
McElnay ਨੇ ਕਿਹਾ ਕਿ ਕੁੱਲ ਮਾਮਲਿਆਂ ਵਿੱਚੋਂ 21 ਹੁਣ ਆਕਲੈਂਡ ਦੇ ਪ੍ਰਕੋਪ ਨਾਲ ਜੁੜ ਗਏ ਹਨ, ਜਦੋਂ ਕਿ ਬਾਕੀ 30 ਦੀ ਜਾਂਚ ਚੱਲ ਰਹੀ ਹੈ। ਸਾਹਮਣੇ ਆਏ ਮਾਮਲਿਆਂ ਤੋਂ ਬਾਅਦ ਪੀੜਤਾ ਨੂੰ ਏਕਾਂਤਵਾਸ ਕਰ ਦਿੱਤਾ ਗਿਆ ਹੈ। ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪਬੰਦੀਆਂ ਦੇ ਵਿੱਚ ਵੀ ਵਾਧਾ ਕਰ ਦਿੱਤਾ ਗਿਆ ਹੈ। ਸਰਕਾਰ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਨਿਊਜ਼ੀਲੈਂਡ ਹੁਣ ਮੰਗਲਵਾਰ ਰਾਤ 11.59 ਵਜੇ ਤੱਕ ਅਲਰਟ ਲੈਵਲ 4 ‘ਤੇ ਰਹੇਗਾ।