ਆਕਲੈਂਡ ‘ਚ ਅੱਜ ਸਵੇਰੇ ਇੱਕ ਕਾਰ ਦੇ ਬਿਜਲੀ ਦੇ ਖੰਭੇ ਨਾਲ ਟਕਰਾਉਣ ਕਾਰਨ ਦੋ ਵਿਅਕਤੀਆਂ ਨੂੰ ਗੰਭੀਰ ਸੱਟਾਂ ਲੱਗਣ ਮਗਰੋਂ ਹਸਪਤਾਲ ਲਿਜਾਇਆ ਗਿਆ। ਪੁਲਿਸ ਨੂੰ ਸਵੇਰੇ 5.35 ਵਜੇ ਦੇ ਕਰੀਬ ਓਤਾਰਾ ਦੇ ਗਿਲਬਰਟ ਰੋਡ ‘ਤੇ ਹਾਦਸੇ ਦੀ ਸੂਚਨਾ ਦਿੱਤੀ ਗਈ ਸੀ। ਪੁਲਿਸ ਨੇ ਕਿਹਾ, “ਦੋ ਲੋਕਾਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਹਸਪਤਾਲ ਲਿਜਾਇਆ ਗਿਆ ਸੀ।”
