ਆਕਲੈਂਡ ਬੀਚਾਂ ‘ਤੇ ਸ਼ੁੱਕਰਵਾਰ ਦੁਪਹਿਰ ਨੂੰ ਪਾਣੀ ਨਾਲ ਸਬੰਧਿਤ ਵੱਖ-ਵੱਖ ਘਟਨਾਵਾਂ ਵਿੱਚ ਦੋ ਵਿਅਕਤੀਆਂ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਦੱਸਿਆ ਕਿ ਆਕਲੈਂਡ ਦੇ Narrow Neck ਬੀਚ ਦੇ ਨੇੜੇ ਪਾਣੀ ਵਿੱਚ ਮੁਸ਼ਕਿਲ ਦਾ ਸਾਹਮਣਾ ਕਰਨ ਤੋਂ ਬਾਅਦ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਸ਼ਾਮ ਕਰੀਬ 4.30 ਵਜੇ ਐਮਰਜੈਂਸੀ ਸੇਵਾਵਾਂ ਨੂੰ ਰਿਪੋਰਟ ਮਿਲੀ ਕਿ ਕੋਈ ਮੁਸੀਬਤ ਵਿੱਚ ਹੈ। ਪੁਲਿਸ ਨੇ ਕਿਹਾ, “ਉਨ੍ਹਾਂ ਨੂੰ ਕਿਨਾਰੇ ‘ਤੇ ਲਿਆਂਦਾ ਗਿਆ ਸੀ, ਪਰ ਅਫਸੋਸ ਹੈ ਕਿ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਥੋੜ੍ਹੀ ਦੇਰ ਬਾਅਦ, ਪੁਲਿਸ ਨੇ ਕਿਹਾ ਕਿ ਵਾਂਗਾਪਾਰਾਓਆ ਵਿਖੇ ਬਿਗ ਮੈਨਲੀ ਬੀਚ ਨੇੜੇ ਇੱਕ ਵੱਖਰੀ ਘਟਨਾ ਵਿੱਚ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਸੀ। ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ ਪਰ ਪਹੁੰਚਣ ‘ਤੇ ਵਿਅਕਤੀ ਮ੍ਰਿਤਕ ਪਾਇਆ ਗਿਆ। ਦੋਵਾਂ ਮੌਤਾਂ ਨੂੰ ਕੋਰੋਨਰ ਲਈ ਰੈਫਰ ਕੀਤਾ ਜਾਵੇਗਾ।