ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਮੋਹਾਲੀ ਦੀਆਂ ਦੋ ਮਹਿਲਾ ਕੈਡਿਟਾਂ ਚਰਨਪ੍ਰੀਤ ਕੌਰ ਅਤੇ ਮਹਿਕ ਨੂੰ ਵੱਕਾਰੀ ਏਅਰ ਫੋਰਸ ਅਕੈਡਮੀ ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜਨਵਰੀ 2025 ਤੋਂ ਸ਼ੁਰੂ ਹੋਵੇਗੀ। ਕੁਰਾਲੀ ਦੀ ਰਹਿਣ ਵਾਲੀ ਮਹਿਲਾ ਕੈਡੇਟ ਚਰਨਪ੍ਰੀਤ ਕੌਰ ਦੇ ਪਿਤਾ ਹਰਮਿੰਦਰ ਸਿੰਘ ਬਨਵੈਤ ਇੱਕ ਪ੍ਰਾਈਵੇਟ ਕੰਪਨੀ ਵਿੱਚ ਡਰਾਈਵਰ ਵਜੋਂ ਕੰਮ ਕਰਦੇ ਹਨ। ਮਹਿਕ ਦੇ ਪਿਤਾ ਅਨਿਲ ਕੁਮਾਰ ਦਹੀਆ ਜੋ ਕਿ ਮੁਹਾਲੀ ਦੇ ਰਹਿਣ ਵਾਲੇ ਹਨ, ਸਰਕਾਰੀ ਅਧਿਆਪਕ ਹਨ। 192 ਲੜਕੀਆਂ ਦੀ ਮੈਰਿਟ ਸੂਚੀ ਵਿੱਚ ਚਰਨਪ੍ਰੀਤ ਕੌਰ ਨੇ ਆਲ ਇੰਡੀਆ ਰੈਂਕ ਚੌਥਾ ਅਤੇ ਮਹਿਕ ਨੇ 23ਵਾਂ ਰੈਂਕ ਹਾਸਿਲ ਕੀਤਾ ਹੈ।
