ਬੀਤੀ ਰਾਤ ਤਿਮਾਰੂ ਮੋਟਲ ਦੇ ਬਾਹਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ਦੇ ਦੌਰਾਨ 2 ਲੋਕ ਜ਼ਖਮੀ ਹੋਏ ਹਨ। ਪੁਲਿਸ ਨੇ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਾਮਲਾ ਰਾਤ 2 ਵਜੇ ਦਾ ਦੱਸਿਆ ਜਾ ਰਿਹਾ ਹੈ। ਹਾਦਸੇ ਮਗਰੋਂ ਇੱਕ ਔਰਤ ਤੇ ਇੱਕ ਵਿਅਕਤੀ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਇੱਕ ਬੁਲਾਰੇ ਨੇ ਕਿਹਾ ਕਿ, “ਇੱਕ ਵਾਹਨ ਨੂੰ ਵੀ ਜ਼ਬਤ ਕੀਤਾ ਗਿਆ ਹੈ ਅਤੇ ਉਸ ਦੀ ਜਾਂਚ ਕੀਤੀ ਜਾਵੇਗੀ।”
