ਹਰ ਰੋਜ਼ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ‘ਚ ਲੋਕ ਪਿੰਡ ਮੂਸੇ ਵਿਖੇ ਪਹੁੰਚ ਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹਨ। ਕੁੱਝ ਸਿੱਧੂ ਮੂਸੇਵਾਲਾ ਲਈ ਇਨਸਾਫ ਦੀ ਮੰਗ ਕਰਦੇ ਹਾਂ। ਇਸੇ ਦੌਰਾਨ ਬੁੱਧਵਾਰ ਨੂੰ ਦੋ ਸਕੀਆਂ ਭੈਣਾਂ ਜਰਮਨੀ ਤੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ ਪਹੁੰਚੀਆਂ। ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੀਆਂ ਬਹੁਤ ਵੱਡੀਆਂ ਫੈਨ ਹਨ।
ਦੋਵਾਂ ਭੈਣਾਂ ਨੇ ਕਿਹਾ ਕਿ ਸਿੱਧੂ ਦਾ 47 ਗੀਤ ਉਨ੍ਹਾਂ ਦਾ ਪਸੰਦੀਦਾ ਹੈ। ਉਨ੍ਹਾਂ ਦਾ ਸੁਪਨਾ ਸੀ ਕਿ ਉਹ ਜਰਮਨੀ ਤੋਂ ਪੰਜਾਬ ਜਾ ਕੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੂੰ ਮਿਲਣ। ਇਸ ਲਈ ਉਹ ਪਹਿਲਾਂ ਮੂਸੇ ਪਿੰਡ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦਾ ਸੁਪਨਾ ਪੂਰਾ ਹੋ ਗਿਆ ਹੈ। ਉਨ੍ਹਾਂ ਸਿੱਧੂ ਦੀ ਟਰੈਕਟਰ ਨਾਲ ਖਿੱਚੀ ਤਸਵੀਰ ਵੀ ਪਾਈ ਅਤੇ ਕਿਹਾ ਕਿ ਸਿੱਧੂ ਮੂਸੇ ਵਾਲੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ।