ਨਿਊਜ਼ੀਲੈਂਡ ‘ਚ ਹੁੰਦੀਆਂ ਲੁੱਟਾਂ -ਖੋਹਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਆਏ ਦਿਨ ਹੀ ਕੋਈ ਨਾ ਕੋਈ ਵਾਰਦਾਤ ਵਾਪਰ ਰਹੀ ਹੈ। ਕਈ ਸਟੋਰਾਂ ਨੂੰ ਤਾਂ ਕੁੱਝ ਘੰਟਿਆਂ ‘ਚ 2-2 ਵਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਹਫਤੇ ਦੇ ਸ਼ੁਰੂ ਵਿੱਚ ਫ੍ਰੈਸ਼ ਚੋਇਸ ਪਾਪਾਕੁਰਾ ਸਟੋਰ ਵਿੱਚ ਵੀ 2 ਵਾਰ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਸੀ। ਪਰ ਪੁਲਿਸ ਨੇ ਇਸ ਸਬੰਧੀ ਵੱਡੀ ਕਾਰਵਾਈ ਕਰਦਿਆਂ ਅੱਜ ਸਵੇਰੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਸਵੇਰੇ 6.15 ਵਜੇ Settlement ਰੋਡ ‘ਤੇ ਇੱਕ ਪਤੇ ‘ਤੇ ਲੁੱਟ ਦੀਆਂ ਰਿਪੋਰਟਾਂ ਦਾ ਜਵਾਬ ਦਿੱਤਾ ਸੀ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਸੇ ਸਟੋਰ ‘ਤੇ ਲੁੱਟ ਕੀਤੀ ਗਈ ਸੀ।
ਕਾਉਂਟੀਜ਼ ਮੈਨੂਕਾਉ ਸੀਆਈਬੀ ਦੇ ਡਿਟੈਕਟਿਵ ਇੰਸਪੈਕਟਰ ਕੈਰੇਨ ਬ੍ਰਾਈਟ ਨੇ ਮਾਮਲੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਬ੍ਰਾਈਟ ਨੇ ਕਿਹਾ ਕਿ ਪੁਲਿਸ ਪੁੱਛਗਿੱਛ ਕਰ ਰਹੀ ਹੈ ਅਤੇ ਅੱਜ ਸਵੇਰ ਦੀ ਘਟਨਾ ਦੇ ਸਬੰਧ ਵਿੱਚ ਗ੍ਰਿਫਤਾਰ ਕੀਤੇ 16 ਅਤੇ 17 ਸਾਲ ਦੀ ਉਮਰ ਦੇ ਦੋਨਾਂ ਵਿਅਕਤੀਆਂ ‘ਤੇ ਡਕੈਤੀ ਦਾ ਦੋਸ਼ ਲਗਾਇਆ ਗਿਆ ਸੀ।