ਅੰਡਰ-19 ਏਸ਼ੀਆ ਕੱਪ 2024 ਦਾ ਫਾਈਨਲ ਮੈਚ ਭਾਰਤ ਅਤੇ ਬੰਗਲਾਦੇਸ਼ ਦੀਆਂ ਟੀਮਾਂ ਵਿਚਾਲੇ ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ ਹੈ। ਇਸ ਮੈਚ ‘ਚ ਬੰਗਲਾਦੇਸ਼ ਦੀ ਟੀਮ ਨੇ ਵੱਡਾ ਉਲਟਫੇਰ ਕਰਦਿਆਂ ਭਾਰਤੀ ਟੀਮ ਨੂੰ ਹਰਾ ਕੇ ਲਗਾਤਾਰ ਦੂਜੀ ਵਾਰ ਖਿਤਾਬ ਆਪਣੇ ਨਾਂ ਕੀਤਾ। ਮਤਲਬ ਬੰਗਲਾਦੇਸ਼ ਦੀ ਟੀਮ ਆਪਣੇ ਖਿਤਾਬ ਦਾ ਬਚਾਅ ਕਰਨ ‘ਚ ਸਫਲ ਰਹੀ। ਦੋਵਾਂ ਟੀਮਾਂ ਵਿਚਾਲੇ ਇਹ ਮੈਚ ਬਹੁਤ ਘੱਟ ਸਕੋਰ ਵਾਲਾ ਰਿਹਾ ਅਤੇ ਬੰਗਲਾਦੇਸ਼ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਜਿੱਤ ਦਰਜ ਕੀਤੀ।