ਪੁਰਸ਼ਾਂ ਦਾ ਅੰਡਰ-19 ਏਸ਼ੀਆ ਕੱਪ 2024 ਯੂਏਈ ਵਿੱਚ ਖੇਡਿਆ ਜਾ ਰਿਹਾ ਹੈ। ਇਸ ਟੂਰਨਾਮੈਂਟ ‘ਚ ਟੀਮ ਇੰਡੀਆ ਨੇ ਆਪਣਾ ਪਹਿਲਾ ਮੈਚ ਪਾਕਿਸਤਾਨ ਖਿਲਾਫ ਖੇਡਿਆ ਹੈ। ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ‘ਚ ਹੋਏ ਇਸ ਮੈਚ ‘ਚ ਟੀਮ ਇੰਡੀਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਪਾਕਿਸਤਾਨ ਨੇ ਇੱਕ ਤਰਫਾ ਜਿੱਤ ਦਰਜ ਕੀਤੀ ਹੈ। ਇਸ ਮੈਚ ‘ਚ ਭਾਰਤੀ ਗੇਂਦਬਾਜ਼ ਅਤੇ ਬੱਲੇਬਾਜ਼ ਕੁਝ ਖਾਸ ਪ੍ਰਦਰਸ਼ਨ ਨਹੀਂ ਕਰ ਸਕੇ, ਜਿਸ ਕਾਰਨ ਟੀਮ ਲਈ ਟੂਰਨਾਮੈਂਟ ਦੀ ਸ਼ੁਰੂਆਤ ਕਾਫੀ ਖਰਾਬ ਰਹੀ। ਦੂਜੇ ਪਾਸੇ ਪਾਕਿਸਤਾਨ ਨੇ ਮੈਚ ਦੌੜਾਂ ਨਾਲ ਜਿੱਤ ਕੇ ਟੂਰਨਾਮੈਂਟ ਦੀ ਚੰਗੀ ਸ਼ੁਰੂਆਤ ਕੀਤੀ ਹੈ।