ਸ਼ੈਫਾਲੀ ਵਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਬੁੱਧਵਾਰ ਨੂੰ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ ਆਸਾਨੀ ਨਾਲ ਹਰਾਇਆ ਹੈ। ਭਾਰਤ ਤੋਂ ਇਲਾਵਾ ਆਸਟ੍ਰੇਲੀਅਨ ਟੀਮ ਨੇ ਵੀ ਸੈਮੀਫਾਈਨਲ ‘ਚ ਆਪਣੀ ਜਗ੍ਹਾ ਪੱਕੀ ਕਰ ਲਈ ਹੈ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਭਾਰਤੀ ਟੀਮ ਨੂੰ ਆਸਟ੍ਰੇਲੀਆ ਖਿਲਾਫ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਟੀਮ ਇੰਡੀਆ ਨੇ ਸ਼੍ਰੀਲੰਕਾ ਖਿਲਾਫ ਮੈਚ ‘ਚ ਸ਼ਾਨਦਾਰ ਵਾਪਸੀ ਕੀਤੀ। ਹੁਣ ਸੈਮੀਫਾਈਨਲ ‘ਚ ਕੀਵੀ ਟੀਮ ਦਾ ਸਾਹਮਣਾ ਭਾਰਤੀ ਟੀਮ ਨਾਲ ਹੋਵੇਗਾ।
ਹਾਲਾਂਕਿ ਭਾਰਤ ਨੂੰ ਆਈਸੀਸੀ ਅੰਡਰ-19 ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ‘ਚ ਨਿਊਜ਼ੀਲੈਂਡ ਦੀ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਇਹ ਮੈਚ 27 ਜਨਵਰੀ ਨੂੰ ਖੇਡਿਆ ਜਾਵੇਗਾ। ਭਾਰਤੀ ਟੀਮ ਇਸ ਮੈਚ ਨੂੰ ਜਿੱਤ ਕੇ ਫਾਈਨਲ ਵਿੱਚ ਥਾਂ ਬਣਾਉਣ ਦੇ ਇਰਾਦੇ ਨਾਲ ਮੈਦਾਨ ਵਿੱਚ ਉਤਰੇਗੀ। ਇਸ ਦੇ ਨਾਲ ਹੀ ਸ਼ੇਫਾਲੀ ਵਰਮਾ ਦੀ ਅਗਵਾਈ ਵਾਲੀ ਟੀਮ ਇੰਡੀਆ ਦਾ ਪ੍ਰਦਰਸ਼ਨ ਇਸ ਟੂਰਨਾਮੈਂਟ ‘ਚ ਸ਼ਾਨਦਾਰ ਰਿਹਾ ਹੈ। ਭਾਰਤੀ ਟੀਮ ਦੇ ਪ੍ਰਦਰਸ਼ਨ ਦੀ ਗੱਲ ਕਰੀਏ ਤਾਂ ਸ਼ੇਫਾਲੀ ਵਰਮਾ ਦੀ ਅਗਵਾਈ ਵਾਲੀ ਟੀਮ ਸਿਰਫ਼ ਇੱਕ ਮੈਚ ਹਰੀ ਹੈ। ਭਾਰਤੀ ਟੀਮ ਨੂੰ ਆਸਟ੍ਰੇਲੀਆ ਖਿਲਾਫ ਮੈਚ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ।