[gtranslate]

ਮੱਧ ਪ੍ਰਦੇਸ਼ ਦੇ ਮੁਰੈਨਾ ‘ਚ ਚੱਲਦੀ ਟਰੇਨ ਨੂੰ ਲੱਗੀ ਭਿਆਨਕ ਅੱਗ, 4 ਡੱਬੇ ਹੋਏ ਸੜ ਕੇ ਸੁਆਹ

udhampur durg express coaches

ਮੱਧ ਪ੍ਰਦੇਸ਼ ਦੇ ਮੁਰੈਨਾ ਨੇੜੇ ਹੇਤਮਪੁਰ ਸਟੇਸ਼ਨ ਨੇੜੇ ਰੇਲਗੱਡੀ ਨੰਬਰ 20848 ਊਧਮਪੁਰ-ਦੁਰਗ ਐਕਸਪ੍ਰੈਸ ਦੇ ਚਾਰ ਡੱਬਿਆਂ ਵਿੱਚ ਅੱਗ ਲੱਗ ਗਈ। ਟਰੇਨ ਊਧਮਪੁਰ ਤੋਂ ਦੁਰਗ ਜਾ ਰਹੀ ਸੀ। ਸੂਚਨਾ ਮਿਲਦੇ ਹੀ ਪੁਲਿਸ, ਪ੍ਰਸ਼ਾਸਨ, ਰੇਲਵੇ ਸਮੇਤ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ, ਜਿਨ੍ਹਾਂ ਨੇ ਅੱਗ ‘ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ ਹੈ। ਫਿਲਹਾਲ ਟਰੇਨ ‘ਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

ਇਸ ਘਟਨਾ ਵਿੱਚ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਜਾਣਕਾਰੀ ਮੁਤਾਬਿਕ ਜੰਮੂ-ਕਸ਼ਮੀਰ ਦੇ ਊਧਮਪੁਰ ਤੋਂ ਛੱਤੀਸਗੜ੍ਹ ਦੇ ਦੁਰਗ ਜਾ ਰਹੀ ਇਸ ਟਰੇਨ ਦੇ ਏਸੀ ਕੋਚ ਏ1 ਅਤੇ ਏ2 ‘ਚ ਅੱਗ ਲੱਗੀ ਹੈ। ਮੌਕੇ ‘ਤੇ ਮੌਜੂਦ ਲੋਕਾਂ ਅਨੁਸਾਰ ਕਈ ਯਾਤਰੀਆਂ ਨੇ ਰੇਲਗੱਡੀ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ ਹੈ। ਇਨ੍ਹਾਂ ਵਿੱਚੋਂ ਕੁੱਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ ਹਨ।

Likes:
0 0
Views:
277
Article Categories:
India News

Leave a Reply

Your email address will not be published. Required fields are marked *