ਸ੍ਰੀ ਹਰਿਮੰਦਰ ਸਾਹਿਬ ਵਿੱਚ ਵਾਪਰੀ ਮੰਦਭਾਗੀ ਘਟਨਾ ਨੇ ਸਭ ਦੇ ਹਿਰਦੇ ਝਿੰਜੋੜ ਕੇ ਰੱਖ ਦਿੱਤੇ ਹਨ। ਹਰਿਮੰਦਰ ਸਾਹਿਬ ਅਤੇ ਕਪੂਰਥਲਾ ਵਿੱਚ ਵਾਪਰੀਆਂ ਤਾਜ਼ਾ ਬੇਅਦਬੀ ਦੀ ਕੋਸ਼ਿਸ਼ ਦੀਆਂ ਘਟਨਾਵਾਂ ਨਾਲ ਪੰਜਾਬ ਵਿੱਚ ਮਾਹੌਲ ਵੀ ਤਣਾਅਪੂਰਨ ਬਣਿਆ ਹੋਇਆ ਹੈ। ਇਨ੍ਹਾਂ ਘਟਨਾਵਾਂ ਤੋਂ ਬਾਅਦ ਭੀੜ ਨੇ ਦੋਵਾਂ ਕਥਿਤ ਮੁਲਜ਼ਮਾਂ ਨੂੰ ਕਤਲ ਵੀ ਕਰ ਦਿੱਤਾ।
ਇਸ ਉੱਤੇ ਹੁਣ ਦੋ ਤਰ੍ਹਾਂ ਦੇ ਬਿਆਨ ਆ ਰਹੇ ਹਨ, ਕੁੱਝ ਲੋਕ ਬੇਅਦਬੀ ਦੀਆਂ ਘਟਨਾਵਾਂ ਤੋਂ ਬਾਅਦ ਭੀੜ ਵੱਲੋਂ ਕੀਤੇ ਗਏ ਕਤਲ ਨੂੰ ਜਾਇਜ਼ ਠਹਿਰਾ ਰਹੇ ਹਨ ਤਾਂ ਕੁੱਝ ਲੋਕ ਇਨ੍ਹਾਂ ਕਤਲਾਂ ਨਾਲ ਬੇਅਦਬੀ ਦੇ ਸਬੂਤ ਖ਼ਤਮ ਹੋਣ ਦੀ ਗੱਲ ਕਰ ਰਹੇ ਹਨ। ਹਾਲਾਂਕਿ ਇਸ ਮਾਮਲੇ ਵਿੱਚ ਲਗਭਗ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਬੇਅਦਬੀ ਦੀ ਨਿਖੇਧੀ ਤਾਂ ਕੀਤੀ ਪਰ ਕਿਸੇ ਨੇ ਭੀੜ ਵਲੋਂ ਕੀਤੇ ਕਤਲ ਅਤੇ ਕਾਨੂੰਨ ਦੀ ਬਜਾਇ ਆਪੇ ਇਨਸਾਫ਼ ਕਰਨ ਬਾਰੇ ਕੁੱਝ ਨਹੀਂ ਕਿਹਾ ਹੈ।
Beadbi incidents are unacceptable but the lynching of another person is also unacceptable and no one should take matters into their own hands. We need a full enquiry into these matters. @SGPCAmritsar @PMOIndia
— Preet Kaur Gill MP (@PreetKGillMP) December 20, 2021
ਉੱਥੇ ਹੀ ਹੁਣ ਯੂਕੇ ਦੀ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਟਵੀਟ ਇੰਨ੍ਹਾਂ ਮਾਮਲਿਆਂ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਪ੍ਰੀਤ ਕੌਰ ਗਿੱਲ ਨੇ ਟਵੀਟ ਕਰ ਕਿਹਾ ਕਿ, ”ਬੇਅਦਬੀ ਦੀਆਂ ਘਟਨਾਵਾਂ ਸਵੀਕਾਰਯੋਗ ਨਹੀਂ ਹਨ ਪਰ ਕਿਸੇ ਵਿਅਕਤੀ ਦੀ ਲਿੰਚਿੰਗ ਵੀ ਸਵੀਕਾਰਯੋਗ ਨਹੀਂ ਹੈ ਅਤੇ ਕਿਸੇ ਨੂੰ ਵੀ ਮਾਮਲਾ ਆਪਣੇ ਹੱਥਾਂ ਵਿੱਚ ਨਹੀਂ ਲੈਣਾ ਚਾਹੀਦਾ। ਸਾਨੂੰ ਅਜਿਹੇ ਮਾਮਲਿਆਂ ਦੀ ਪੂਰੀ ਜਾਂਚ ਦੀ ਲੋੜ ਹੈ।”