ਸ਼ਾਹਜਹਾਂਪੁਰ ਬਾਰਡਰ ਤੋਂ ਇਸ ਸਮੇ ਇੱਕ ਵੱਡੀ ਖਬਰ ਆ ਰਹੀ ਹੈ ਜਿਥੇ ਪੰਜਾਬ ਕਾਂਗਰਸ ਵੱਲੋਂ ਲਖੀਮਪੁਰ ਖੀਰੀ ਲਈ ਕੀਤੇ ਜਾ ਰਹੇ ਮਾਰਚ ਨੂੰ ਯੂਪੀ ਪੁਲਿਸ ਨੇ ਰੋਕ ਲਿਆ ਹੈ। ਯੂਪੀ ਪੁਲਿਸ ਨੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਜਾ ਰਹੇ ਪੰਜਾਬ ਕਾਂਗਰਸ ਦੇ ਕਾਫਲੇ ਨੂੰ ਸਰਹੱਦ ‘ਤੇ ਰੋਕ ਲਿਆ ਹੈ। ਇਸ ਦੌਰਾਨ ਉਤਰ ਪ੍ਰਦੇਸ਼ ਪੁਲਿਸ ਵੱਡੀ ਗਿਣਤੀ ਵਿੱਚ ਹਾਜ਼ਰ ਸੀ, ਜਿਸ ਨੇ ਨਵਜੋਤ ਸਿੰਘ ਸਿੱਧੂ ਸਮੇਤ ਕਈ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ।
Under the leadership of PPCC President @sherryontopp, Congress leaders along with workers were going to meet the family members of the Lakhimpur massacre victims. The Modi Government has arrested them at the UP border. #ArrestAjayMishra pic.twitter.com/ZXT5DW4MQJ
— Punjab Congress (@INCPunjab) October 7, 2021
ਸਿੱਧੂ ਤੋਂ ਇਲਾਵਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ, ਹਰਵਿੰਦਰ ਸਿੰਘ ਲਾਡੀ, ਵਿਧਾਇਕ ਮਦਨ ਲਾਲ ਜਲਾਲਪੁਰ, ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਗੁਰਕੀਰਤ ਕੋਟਲੀ ਨੂੰ ਯੂਪੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਸਿੱਧੂ ਅਤੇ ਕਾਂਗਰਸੀ ਆਗੂਆਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਦੇ ਵਿਰੋਧ ਵਿੱਚ ਕਾਂਗਰਸੀ ਵਰਕਰਾਂ ਵੱਲੋਂ ਸ਼ਾਹਜਹਾਂਪੁਰ ਚੌਕੀ ‘ਤੇ ਹੀ ਧਰਨਾ ਲਾ ਦਿੱਤਾ ਗਿਆ ਹੈ।