ਬੀਤੇ ਬੁੱਧਵਾਰ ਦੀ ਰਾਤ ਨੂੰ ਅੱਪਰ ਹੱਟ ਵਿੱਚ ਇੱਕ ਘਰ ਨੂੰ ਅੱਗ ਲੱਗਣ ਦੀ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਅੱਪਰ ਹੱਟ ਦੇ ਇੱਕ ਘਰ ਵਿੱਚ ਰਾਤ ਨੂੰ ਅੱਗ ਲੱਗਣ ਨਾਲ ਇੱਕ ਵਿਅਕਤੀ ਦੀ ਮੌਤ ਵੀ ਹੋ ਗਈ ਹੈ। ਕਰੈਗਸ ਫਲੈਟ ਵਿੱਚ ਅੱਗ ਲੱਗਣ ਤੋਂ ਬਾਅਦ ਤਕਰੀਬਨ ਰਾਤ 2.10 ਵਜੇ ਐਮਰਜੈਂਸੀ ਸੇਵਾਵਾਂ ਨੂੰ ਬੁਲਾਇਆ ਗਿਆ ਸੀ।
ਪੁਲਿਸ ਦੇ ਬੁਲਾਰੇ ਨੇ ਵੀਰਵਾਰ ਦੁਪਹਿਰ ਸਮੇਂ ਪੁਸ਼ਟੀ ਕਰਦਿਆਂ ਕਿਹਾ, “ਅਫ਼ਸੋਸ ਦੀ ਗੱਲ ਹੈ ਕਿ ਇੱਕ ਵਿਅਕਤੀ ਘਟਨਾ ਸਥਾਨ ‘ਤੇ ਮ੍ਰਿਤਕ ਪਾਇਆ ਗਿਆ ਹੈ। ਜਾਂਚ ਦੇ ਇਸ ਸ਼ੁਰੂਆਤੀ ਪੜਾਅ ‘ਤੇ ਅੱਗ ਸ਼ੱਕੀ ਨਹੀਂ ਜਾਪਦੀ, ਹਾਲਾਂਕਿ ਪੁਲਿਸ ਅਤੇ ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ ਦੇ ਜਾਂਚਕਰਤਾ ਕਾਰਨ ਦਾ ਪਤਾ ਲਗਾਉਣ ਲਈ ਦ੍ਰਿਸ਼ ਦੀ ਜਾਂਚ ਕਰ ਰਹੇ ਹਨ।”