[gtranslate]

ਅੰਮ੍ਰਿਤਸਰ ਹਵਾਈ ਅੱਡੇ ‘ਤੇ ਹੰਗਾਮਾ, 24 ਘੰਟਿਆਂ ਤੋਂ ਫਸੇ ਹੋਏ ਨੇ ਅਮਰੀਕਾ ਜਾਣ ਵਾਲੇ ਯਾਤਰੀ, ਜਾਣੋ ਕਿਉਂ ?

uproar at amritsar airport

ਪੰਜਾਬ ਦੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਵੀਰਵਾਰ ਦੇਰ ਰਾਤ ਨੂੰ ਹੰਗਾਮਾ ਹੋਇਆ ਹੈ। ਦਰਅਸਲ ਅਮਰੀਕਾ ਜਾਣ ਵਾਲੇ ਯਾਤਰੀ ਪਿਛਲੇ 24 ਘੰਟਿਆਂ ਤੋਂ ਹਵਾਈ ਅੱਡੇ ‘ਤੇ ਫਸੇ ਹੋਏ ਹਨ, ਪਰ ਨਾ ਤਾਂ ਉਨ੍ਹਾਂ ਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਉਡਾਣ ਦੀ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਕੁੱਝ ਵੀਡਿਓਜ਼ ਸ਼ੇਅਰ ਕਰਦੇ ਹੋਏ ਯਾਤਰੀਆਂ ਨੇ ਦੱਸਿਆ ਕਿ 150 ਤੋਂ ਵੱਧ ਯਾਤਰੀਆਂ ਨੇ ਅਮਰੀਕਾ ਦੇ ਜਾਰਜੀਆ ਜਾਣ ਲਈ ਵਿਦੇਸ਼ੀ ਕੰਪਨੀ ਨਿਓਸ ਨਾਲ ਫਲਾਈਟ ਬੁੱਕ ਕਰਵਾਈ ਹੈ। 4 ਜਨਵਰੀ ਨੂੰ ਸ਼ਾਮ 7 ਵਜੇ ਸਾਰੇ ਯਾਤਰੀਆਂ ਦਾ ਚੈੱਕ-ਇਨ ਕੀਤਾ ਗਿਆ ਸੀ ਪਰ ਉਸ ਤੋਂ ਬਾਅਦ 5 ਜਨਵਰੀ ਦੀ ਰਾਤ ਤੱਕ ਫਲਾਈਟ ਬਾਰੇ ਕੋਈ ਜਾਣਕਾਰੀ ਨਹੀਂ ਹੈ। ਗਰਾਊਂਡ ਸਟਾਫ 4 ਜਨਵਰੀ ਤੋਂ ਇਹ ਬਹਾਨਾ ਬਣਾ ਰਿਹਾ ਹੈ ਕਿ ਫਲਾਈਟ 1 ਘੰਟੇ ਵਿੱਚ ਆ ਰਹੀ ਹੈ।

ਯਾਤਰੀਆਂ ਨੇ ਦੱਸਿਆ ਕਿ ਫਲਾਈਟ ਨੇ 4-5 ਜਨਵਰੀ ਦੀ ਦਰਮਿਆਨੀ ਰਾਤ ਨੂੰ 12:50 ਵਜੇ ਉਡਾਣ ਭਰਨੀ ਸੀ। ਇਸ ਮੁਤਾਬਿਕ ਉਨ੍ਹਾਂ ਦਾ ਚੈਕ-ਇਨ ਵੀ ਹੋਇਆ ਪਰ ਹੁਣ ਨਾ ਤਾਂ ਫਲਾਈਟ ਦਾ ਪਤਾ ਲੱਗਾ ਹੈ ਅਤੇ ਨਾ ਹੀ ਉਨ੍ਹਾਂ ਦੇ ਖਾਣ-ਪੀਣ ਅਤੇ ਸੌਣ ਦਾ ਪ੍ਰਬੰਧ ਕੀਤਾ ਗਿਆ ਹੈ। ਸਟਾਫ ਨੇ ਦੱਸਿਆ ਕਿ ਯਾਤਰੀਆਂ ਨੂੰ ਰਾਤ ਸਮੇਂ ਹੋਟਲ ਬੁੱਕ ਕਰਵਾਉਣ ਬਾਰੇ ਪੁੱਛਿਆ ਗਿਆ ਸੀ ਪਰ ਯਾਤਰੀਆਂ ਨੇ ਇਹ ਸਹੂਲਤ ਲੈਣ ਤੋਂ ਇਨਕਾਰ ਕਰ ਦਿੱਤਾ। ਦੂਜੇ ਪਾਸੇ ਯਾਤਰੀਆਂ ਨੇ ਸਟਾਫ ਦੇ ਇਸ ਬਿਆਨ ਨੂੰ ਪੂਰੀ ਤਰ੍ਹਾਂ ਖਾਰਜ ਕਰ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਜਾਰਜੀਆ ਤੋਂ ਅੰਮ੍ਰਿਤਸਰ ਏਅਰਪੋਰਟ ਆਉਣ ਵਾਲੀ ਨਿਓਸ ਦੀ ਫਲਾਈਟ ਧੁੰਦ ਕਾਰਨ ਰਾਤ 11.30 ਵਜੇ ਲੈਂਡ ਨਹੀਂ ਕਰ ਸਕੀ। ਫਲਾਈਟ ਨੇ ਕਾਫੀ ਰਾਤ ਤੱਕ ਲੈਂਡ ਕਰਨ ਦੀ ਕੋਸ਼ਿਸ਼ ਕੀਤੀ ਪਰ ਕੋਸ਼ਿਸ਼ ਅਸਫਲ ਰਹੀ। ਜਿਸ ਤੋਂ ਬਾਅਦ ਇਸ ਫਲਾਈਟ ਨੂੰ ਲੈਂਡਿੰਗ ਲਈ ਜੈਪੁਰ ਭੇਜਿਆ ਗਿਆ। ਅਮਰੀਕਾ ਤੋਂ ਆਉਣ ਵਾਲੀ ਫਲਾਈਟ ਨੂੰ ਖਰਾਬ ਮੌਸਮ ਕਾਰਨ ਜੈਪੁਰ ਲਈ ਆਫਲੋਡ ਕਰ ਦਿੱਤਾ ਗਿਆ ਸੀ ਪਰ ਇਸ ਫਲਾਈਟ ਦੇ ਯਾਤਰੀ ਵੀ ਪਿਛਲੇ ਇਕ ਦਿਨ ਤੋਂ ਜੈਪੁਰ ‘ਚ ਫਸੇ ਹੋਏ ਹਨ। ਵੀਰਵਾਰ ਸਵੇਰੇ ਯਾਤਰੀਆਂ ਨੇ ਜੈਪੁਰ ਦੇ ਮੁੱਖ ਗੇਟ ਨੂੰ ਜਾਮ ਕਰ ਦਿੱਤਾ। ਉਨ੍ਹਾਂ ਨੇ ਫਲਾਈਟ ‘ਤੇ ਸਾਫ-ਸੁਥਰੇ ਕਮਰੇ ਨਾ ਦੇਣ ਅਤੇ ਸਹੀ ਖਾਣਾ ਨਾ ਦੇਣ ਦਾ ਵੀ ਦੋਸ਼ ਲਗਾਇਆ ਹੈ।

Leave a Reply

Your email address will not be published. Required fields are marked *