ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਤੋਂ ਆ ਰਿਹਾ ਇੱਕ ਹੋਰ ਜਹਾਜ਼ ਕੁਝ ਸਮੇਂ ਤੱਕ ਅੰਮ੍ਰਿਤਸਰ ‘ਚ ਲੈਂਡ ਹੋਣ ਵਾਲਾ ਹੈ। ਨਿਊਜ਼ ਏਜੰਸੀਆਂ ਮੁਤਾਬਿਕ ਥੋੜੇ ਸਮੇਂ ‘ਚ ਅਮਰੀਕਾ ‘ਚ ਗ਼ੈਰਕਾਨੂੰਨੀ ਢੰਗ ਨਾਲ ਰਹਿ ਰਹੇ 119 ਭਾਰਤੀਆਂ ਨੂੰ ਲੈ ਕੇ ਜਹਾਜ਼ ਅਮਰੀਕਾ ਤੋਂ ਪੰਜਾਬ ਪਹੁੰਚ ਸਕਦਾ ਹੈ। ਸ਼ੁੱਕਰਵਾਰ ਨੂੰ ਭਗਵੰਤ ਮਾਨ ਦੀ ਪ੍ਰੈੱਸ ਕਾਨਫਰੰਸ ‘ਚ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੂਜੀ ਫਲਾਈਟ ‘ਚ ਭਾਰਤੀਆਂ ਨੂੰ ਵਾਪਸ ਭੇਜੇ ਜਾਣ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ 67 ਪੰਜਾਬੀਆਂ ਸਮੇਤ 119 ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ ਸ਼ਨੀਵਾਰ ਨੂੰ ਭਾਰਤ ਪਹੁੰਚੇਗਾ। ਮੀਡੀਆਂ ਰਿਪੋਰਟਾਂ ਅਨੁਸਾਰ ਇਸ ਜਹਾਜ਼ ਦੇ ਦੇਰ ਰਾਤ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣ ਦੀ ਸੰਭਾਵਨਾ ਹੈ।
