[gtranslate]

ਅਮਰੀਕਾ ਦੀ North Carolina University ‘ਚ ਸਿੱਖ ਵਿਦਿਆਰਥੀ ਨਾਲ ਬਦਸਲੂਕੀ, ਕੈਂਪਸ ‘ਚ ਕਿਰਪਾਨ ਪਾਉਣ ਕਾਰਨ ਕੀਤਾ ਗ੍ਰਿਫ਼ਤਾਰ

us police arrested kipandhari sikh student

ਅਮਰੀਕਾ ਦੀ ਨਾਰਥ ਕੈਰੋਲੀਨਾ ਯੂਨੀਵਰਸਿਟੀ ਵਿੱਚ ਇੱਕ ਸਿੱਖ ਵਿਦਿਆਰਥੀ ਨਾਲ ਪੁਲਿਸ ਵੱਲੋਂ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਨਸਲੀ ਵਿਤਕਰੇ ਜਾਂ ਨਫ਼ਰਤ ਦਾ ਮਾਮਲਾ ਨਹੀਂ ਬਲਕਿ ਇਹ ਮਾਮਲਾ ਕਿਰਪਾਨ (ਸਿਰੀ ਸਾਹਿਬ) ਸਬੰਧੀ ਸਾਹਮਣੇ ਆਇਆ ਹੈ। ਦਰਅਸਲ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਪੰਜ ਕੱਕਾਰਾਂ ਦੀ ਰਹਿਤ ਮਰਿਆਦਾ ਫਰ ਅਨੁਸਾਰ ਸਿਰੀ ਸਾਹਿਬ ਪਾ ਕੇ ਨਾਰਥ ਕੈਰੋਲੀਨਾ ਯੂਨੀਵਰਸਿਟੀ ਪਹੁੰਚਿਆ ਸੀ ਪਰ ਉਥੇ ਉਸ ਨੂੰ ਸਿਰੀ ਸਾਹਿਬ ਉਤਾਰਨ ਲਈ ਕਿਹਾ ਗਿਆ।

ਇਸ ’ਤੇ ਸਿੱਖ ਨੌਜਵਾਨ ਨੇ ਉਥੇ ਮੌਜੂਦ ਵਰਦੀਧਾਰੀ ਪੁਲੀਸ ਅਧਿਕਾਰੀ ਨੂੰ ਕਿਹਾ ਕਿ ਇਹ ਉਸ ਦੇ ਧਰਮ ਦੀ ਨਿਸ਼ਾਨੀ ਹੈ। ਉਹ ਇਸਨੂੰ ਉਤਾਰ ਨਹੀਂ ਸਕਦਾ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਨੇ ਖੁਦ ਸਿੱਖ ਵਿਦਿਆਰਥੀ ਵੱਲੋਂ ਪਾਈ ਕਿਰਪਾਨ ਨੂੰ ਉਤਾਰਨ ਦੀ ਕੋਸ਼ਿਸ਼ ਕਰਨੀ ਸ਼ੁਰੂ ਕਰ ਦਿੱਤੀ। ਇਸ ‘ਤੇ ਸਿੱਖ ਨੌਜਵਾਨ ਨੇ ਬੜੀ ਹੀ ਸਹਿਜਤਾ ਦੇ ਨਾਲ ਸਿਰੀ ਸਾਹਿਬ ਨੂੰ ਹੱਥ ਨਾ ਲਗਾਉਣ ਲਈ ਕਿਹਾ। ਇਸ ਤੋਂ ਬਾਅਦ ਪੁਲਿਸ ਅਧਿਕਾਰੀ ਕਹਿੰਦਾ ਹੈ ਕਿ ਕਿਰਪਾਨ ਨਾ ਉਤਾਰੀ ਤਾਂ ਹੱਥਕੜੀ ਲਾਉਣੀ ਪਵੇਗੀ। ਇਸ ਮਗਰੋਂ ਪੁਲਿਸ ਅਧਿਕਾਰੀ ਨੌਜਵਾਨ ਦੇ ਹੱਥਕੜੀ ਲਗਾ ਦਿੰਦਾ ਹੈ।

ਦੱਸ ਦਈਏ ਕਿ ਵਿਦਿਆਰਥੀ ਨੇ ਖੁਦ ਇੱਕ ਵੀਡੀਓ ਦੇ ਨਾਲ ਟਵੀਟ ਕਰਕੇ ਘਟਨਾ ਨੂੰ ਜਨਤਕ ਕੀਤਾ, ਜਿਸ ਵਿਚ ਉਸ ਨੂੰ ਇੱਕ ਪੁਲਿਸ ਅਧਿਕਾਰੀ ਨੇ ਕੈਂਪਸ ਤੋਂ ਗ੍ਰਿਫਤਾਰ ਕੀਤਾ ਸੀ। ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ ਅਤੇ ਸਿੱਖ ਜਥੇਬੰਦੀਆਂ ਅਤੇ ਆਗੂਆਂ ਵੱਲੋਂ ਇਸ ਦੀ ਆਲੋਚਨਾ ਕੀਤੀ ਗਈ। ਇਸ ਵੀਡੀਓ ਦੇ ਵਾਇਰਲ ਹੁੰਦੇ ਹੀ ਸਿੱਖ ਜਗਤ ‘ਚ ਭਾਰੀ ਰੋਸ ਹੈ। ਅਮਰੀਕੀ ਪੁਲਿਸ ਅਧਿਕਾਰੀ ਦੇ ਇਸ ਤਰ੍ਹਾਂ ਦੇ ਵਤੀਰੇ ਦੀ ਸਿੱਖ ਸੰਗਤਾਂ ਵੱਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ।

ਇਸ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਟਵੀਟ ਕਰਕੇ ਇਸ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਵਿਦੇਸ਼ ਮੰਤਰਾਲੇ ਨੂੰ ਭੇਜ ਦਿੱਤਾ ਗਿਆ ਹੈ। ਉਸ ਨੂੰ ਅਮਰੀਕਾ ਦੀ ਉੱਤਰੀ ਕੈਰੋਲੀਨਾ ਯੂਨੀਵਰਸਿਟੀ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਵਿਦਿਆਰਥੀ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਤੋਂ ਰਿਹਾਅ ਕਰਵਾਉਣਾ ਚਾਹੀਦਾ ਹੈ।

Leave a Reply

Your email address will not be published. Required fields are marked *