ਮੰਗਲਵਾਰ ਨੂੰ ਪੂਰੀ ਦੁਨੀਆ ‘ਚ ਵੱਸਦੇ ਸਿੱਖਾਂ ਦੇ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ ਅਮਰੀਕਾ ਦੇ ਉੱਤਰ-ਪੂਰਬੀ ਰਾਜ ਨਿਊਜਰਸੀ ਦੀ ਸੈਨੇਟ ਨੇ ਸਰਬਸੰਮਤੀ ਨਾਲ ਭਾਰਤ ਵਿੱਚ 1984 ਵਿੱਚ ਹੋਈ ਸਿੱਖ ਵਿਰੋਧੀ ਹਿੰਸਾ ਨੂੰ ਨਸਲਕੁਸ਼ੀ ਕਰਾਰ ਦਿੰਦਿਆਂ ਨਿੰਦਾ ਦਾ ਮਤਾ ਪਾਸ ਕੀਤਾ ਹੈ। ਮਤੇ ਨੂੰ ਸੈਨੇਟਰ ਸਟੀਫਨ ਐਮ ਸਵੀਨੀ ਦੁਆਰਾ ਸਪਾਂਸਰ ਕੀਤਾ ਗਿਆ ਸੀ ਜੋ ਹੁਣ ਅਮਰੀਕੀ ਰਾਸ਼ਟਰਪਤੀ ਅਤੇ ਉਪ-ਰਾਸ਼ਟਰਪਤੀ ਨੂੰ ਭੇਜਿਆ ਜਾਵੇਗਾ।
ਦਰਅਸਲ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ, ਸਿੱਖ ਕਾਕਸ ਦੇ ਯਤਨਾਂ ਅਤੇ ਨਿਊਜਰਸੀ ਦੀਆਂ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਨਿਊਜਰਸੀ ਸਟੇਟ ਸੈਨੇਟ ਵਿਚ 1984 ਸਿੱਖ ਨਸਲਕੁਸ਼ੀ ਦਾ ਮਤਾ ਪਾਸ ਕੀਤਾ ਗਿਆ ਕਿਉਂਕਿ ਉਹਨਾਂ ਉੱਤੇ ਕਾਫ਼ੀ ਦਬਾਅ ਪਾਇਆ ਜਾ ਰਿਹਾ ਸੀ। ਉੱਥੋਂ ਦੀਆਂ ਬਹੁਤ ਸਾਰੀਆਂ ਜਥੇਬੰਦੀਆਂ ਇਸ ਦੀ ਲਗਾਤਾਰ ਮੰਗ ਕਰ ਰਹੀਆਂ ਸਨ।