ਅਮਰੀਕਾ ਦੇ ਮਿਸ਼ੀਗਨ ਹਾਈ ਸਕੂਲ ‘ਚ ਅੰਨ੍ਹੇਵਾਹ ਗੋਲੀਬਾਰੀ ਹੋਣ ਦੀ ਘਟਨਾ ਸਾਹਮਣੇ ਆਈ ਹੈ। ਇਸ ਗੋਲੀਬਾਰੀ ‘ਚ 3 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਦਕਿ ਇੱਕ ਅਧਿਆਪਕ ਸਮੇਤ 8 ਲੋਕ ਜ਼ਖਮੀ ਹੋ ਗਏ ਹਨ। ਹਮਲੇ ਦਾ ਇਲਜ਼ਾਮ 15 ਸਾਲਾ ਵਿਦਿਆਰਥੀ ‘ਤੇ ਹੈ, ਜੋ ਉਸੇ ਸਕੂਲ ‘ਚ ਪੜ੍ਹਦਾ ਹੈ। ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਹਮਲਾਵਰ ਕੋਲੋਂ ਇੱਕ ਪਿਸਤੌਲ ਬਰਾਮਦ ਹੋਇਆ ਹੈ।
ਅਧਿਕਾਰੀਆਂ ਨੇ ਸਕੂਲ ‘ਚੋਂ ਕਈ ਖਾਲੀ ਕਾਰਤੂਸ ਵੀ ਬਰਾਮਦ ਕੀਤੇ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਕਰੀਬ 15-20 ਰਾਊਂਡ ਗੋਲੀਆਂ ਚਲਾਈਆਂ ਗਈਆਂ ਸਨ। ਇਹ ਘਟਨਾ ਉਦੋਂ ਵਾਪਰੀ ਜਦੋਂ ਕਲਾਸਾਂ ਚੱਲ ਰਹੀਆਂ ਸਨ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ‘ਚ 16 ਸਾਲ ਦਾ ਨੌਜਵਾਨ, 14 ਸਾਲਾ ਅਤੇ 17 ਸਾਲ ਦੀ ਲੜਕੀ ਸ਼ਾਮਿਲ ਹੈ। ਜ਼ਖ਼ਮੀਆਂ ਵਿੱਚੋਂ ਛੇ ਦੀ ਹਾਲਤ ਸਥਿਰ ਹੈ ਅਤੇ ਦੋ ਦਾ ਆਪਰੇਸ਼ਨ ਚੱਲ ਰਿਹਾ ਹੈ। ਹਾਲਾਂਕਿ ਹਮਲੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ।