ਨਿਊਜ਼ੀਲੈਂਡ ਵੱਸਦੇ ਭਾਈਚਾਰੇ ਲਈ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸੁਪਰੀਮ ਸਿੱਖ ਸੁਸਾਇਟੀ ਦੇ ਨਿਸ਼ਕਾਮ ਸੇਵਾਦਾਰ ਵੀਰ ਉੱਤਮ ਚੰਦ ਸ਼ਰਮਾ ਜੀ ਅਕਾਲ ਚਲਾਣਾ ਕਰ ਗਏ ਹਨ। ਜਾਣਕਾਰੀ ਅਨੁਸਾਰ ਉਹ ਪਿਛਲੇ ਲੱਗਭਗ 9 ਮਹੀਨੇ ਤੋਂ ਨਾਮੁਰਾਦ ਬੀਮਾਰੀ ਦਾ ਸ਼ਿਕਾਰ ਹੋ ਗਏ ਸਨ। ਐਤਵਾਰ ਸਵੇਰੇ ਲੱਗਭਗ 11.30 ਉਹਨਾਂ ਆਖਰੀ ਸਾਹ ਲਏ ਹਨ। ਉਹ ਆਪਣੇ ਪਿੱਛੇ ਪਤਨੀ ਤੇ ਦੋ ਬੱਚੇ ਬੇਟਾ ਅਤੇ ਬੇਟੀ ਛੱਡ ਗਏ ਹਨ।
ਇਸ ਦੁਖਦਾਈ ਘੜੀ ‘ਚ ਸੁਪਰੀਮ ਸਿੱਖ ਸੁਸਾਇਟੀ ਦੇ ਸਮੂਹ ਮੈਬਰਾਂ ਅਤੇ ਕਬੱਡੀ ਫੈਡਰੇਸ਼ਨ ਆਫ ਨਿਊਜੀਲੈਂਡ ਵੱਲੋਂ ਵੀ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਫਿਲਹਾਲ ਪਰਿਵਾਰ ਵੱਲੋਂ ਉਨ੍ਹਾਂ ਦੇ ਅੰਤਿਮ ਸਸਕਾਰ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਦੱਸ ਦੇਈਏ ਉੱਤਮ ਸ਼ਰਮਾਂ ਜੀ ਹਮੇਸ਼ਾ ਹੀ ਲੋੜਵੰਦ ਲੋਕਾਂ ਦੀ ਸਹਾਇਤਾ ਕਰਦੇ ਰਹਿੰਦੇ ਸਨ।