ਮਹਾਨ ਭਾਰਤੀ ਹਾਕੀ ਖਿਡਾਰਨ ਵੰਦਨਾ ਕਟਾਰੀਆ ਨੇ ਮੰਗਲਵਾਰ ਨੂੰ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਵੰਦਨਾ ਨੇ ਭਾਰਤ ਲਈ 300 ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡੇ ਹਨ। ਵੰਦਨਾ ਨੇ ਟੋਕੀਓ ਓਲੰਪਿਕ 2020 ਵਿੱਚ ਦੱਖਣੀ ਅਫਰੀਕਾ ਵਿਰੁੱਧ ਹੈਟ੍ਰਿਕ ਬਣਾਈ ਸੀ। ਉਹ ਅਜਿਹਾ ਕਰਨ ਵਾਲੀ ਪਹਿਲੀ ਮਹਿਲਾ ਖਿਡਾਰਨ ਬਣ ਗਈ ਸੀ। ਵੰਦਨਾ ਰੋਸ਼ਨਾਬਾਦ ਹਰਿਦੁਆਰ ਦੀ ਰਹਿਣ ਵਾਲੀ ਹੈ। ਉਹ ਆਪਣੀ ਖੇਡ ਨਾਲ ਸੁਰਖੀਆਂ ਵਿੱਚ ਆਈ ਜਦੋਂ ਉਸਨੇ ਜੂਨੀਅਰ ਵਿਸ਼ਵ ਕੱਪ 2013 ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾਸੀ। ਉਸਨੇ ਵਿਸ਼ਵ ਕੱਪ ਵਿੱਚ ਭਾਰਤ ਲਈ ਸਭ ਤੋਂ ਵੱਧ ਪੰਜ ਗੋਲ ਕੀਤੇ ਸਨ। ਵੰਦਨਾ ਨੇ ਬਤੌਰ ਕਪਤਾਨ ਏਸ਼ੀਅਨ ਚੈਂਪੀਅਨਸ ਟਰਾਫੀ 2016 ਵਿੱਚ ਭਾਰਤ ਨੂੰ ਸੋਨ ਤਮਗਾ ਜਿਤਾਇਆ ਸੀ।
