ਲਗਾਤਾਰ ਕਿਸਾਨਾਂ ਦੇ ਹੱਕਾਂ ਲਈ ਅਵਾਜ ਬੁਲੰਦ ਕਰਨ ਵਾਲੇ BJP ਸਾਂਸਦ ਵਰੁਣ ਗਾਂਧੀ ਨੇ ਵੀ ਪੀਐਮ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਿਸ ਲੈਣ ਦੇ ਐਲਾਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਇਸ ਸਬੰਧੀ ਇਕ ਪੱਤਰ ਵੀ ਲਿਖਿਆ ਹੈ, ਜਿਸ ਵਿਚ ਉਨ੍ਹਾਂ ਕਿਹਾ ਹੈ ਕਿ ਮੈਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਐਲਾਨ ਦਾ ਸਵਾਗਤ ਕਰਦਾ ਹਾਂ। ਮੇਰੀ ਨਿਮਰਤਾ ਸਹਿਤ ਬੇਨਤੀ ਹੈ ਕਿ ਐਮ.ਐਸ.ਪੀ ਅਤੇ ਹੋਰ ਮੁੱਦਿਆਂ ‘ਤੇ ਕਾਨੂੰਨ ਬਣਾਉਣ ਦੀ ਮੰਗ ਦਾ ਵੀ ਤੁਰੰਤ ਫੈਸਲਾ ਕੀਤਾ ਜਾਵੇ, ਤਾਂ ਜੋ ਕਿਸਾਨ ਭਰਾ ਅੰਦੋਲਨ ਖਤਮ ਕਰਕੇ ਇੱਜ਼ਤ ਨਾਲ ਘਰ ਪਰਤਣ।
I welcome the announcement of the withdrawal of the 3 #FarmLaws. It is my humble request that the demand for a law on MSP & other issues must also be decided upon immediately, so our farmers can return home after ending their agitation.
My letter to the Hon’ble Prime Minister: pic.twitter.com/6eh3C6Kwsz
— Varun Gandhi (@varungandhi80) November 20, 2021
ਇਸ ਪੱਤਰ ‘ਚ ਉਨ੍ਹਾਂ ਇਹ ਵੀ ਲਿਖਿਆ ਕਿ ਲਖੀਮਪੁਰ ਖੀਰੀ ਕਾਂਡ ਲੋਕਤੰਤਰ ‘ਤੇ ਧੱਬਾ ਹੈ। ਇਸ ਮਾਮਲੇ ਨਾਲ ਸਬੰਧਿਤ ਮੰਤਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਸਰਕਾਰ ਨੂੰ ਦੇਸ਼ ਦੇ ਹਿੱਤ ਵਿੱਚ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਦੇਣ ਦੀ ਕਿਸਾਨਾਂ ਦੀ ਮੰਗ ਨੂੰ ਪ੍ਰਵਾਨ ਕਰਨਾ ਚਾਹੀਦਾ ਹੈ।