ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਪਰਿਵਾਰ ਸਮੇਤ ਅੰਮ੍ਰਿਤਸਰ ਪਹੁੰਚੇ ਹਨ। ਹਵਾਈ ਅੱਡੇ ‘ਤੇ ਪੁੱਜੇ ਉਪ ਰਾਸ਼ਟਰਪਤੀ ਦਾ ਸਵਾਗਤ ਕਰਨ ਲਈ ਭਾਜਪਾ ਦੇ ਸੀਨੀਅਰ ਅਧਿਕਾਰੀ ਅਤੇ ਸੂਬਾ ਸਰਕਾਰ ਦੇ ਸਕੱਤਰ ਇੰਚਾਰਜ ਪੁੱਜੇ। ਉਪ ਰਾਸ਼ਟਰਪਤੀ ਜਗਦੀਪ ਧਨਖੜ ਸਭ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਉਪ ਰਾਸ਼ਟਰਪਤੀ ਸਵੇਰੇ ਕਰੀਬ 11:30 ਵਜੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚੇ ਸਨ। ਇਸ ਤੋਂ ਬਾਅਦ ਉਪ ਰਾਸ਼ਟਰਪਤੀ ਦਾ ਕਾਫਲਾ ਸਿੱਧਾ ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਸੀ।
पवित्र स्वर्ण मंदिर में दर्शन के उपरांत श्रद्धापूर्वक सेवा करते माननीय उपराष्ट्रपति श्री जगदीप धनखड़ और डा. सुदेश धनखड़। #GoldenTemple pic.twitter.com/IMtHft37ua
— Vice President of India (@VPSecretariat) October 26, 2022
ਕਰੀਬ 12 ਵਜੇ ਉਪ ਰਾਸ਼ਟਰਪਤੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਜਿੱਥੇ ਜਗਦੀਪ ਧਨਖੜ ਅਤੇ ਉਨ੍ਹਾਂ ਦੇ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ। ਲੰਗਰ ਹਾਲ ਵਿੱਚ ਲੰਗਰ ਵੀ ਛੱਕਿਆ। ਇਸ ਦੌਰਾਨ ਜਗਦੀਪ ਧਨਖੜ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਇਤਿਹਾਸ ਅਤੇ ਇਤਿਹਾਸਕ ਸਥਾਨਾਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ। ਉਪ ਰਾਸ਼ਟਰਪਤੀ ਨੇ ਗੁਰੂਘਰ ਵਿਖੇ ਮੱਥਾ ਟੇਕਿਆ ਅਤੇ ਗੁਰੂ ਸਾਹਿਬਾਨ ਦਾ ਆਸ਼ੀਰਵਾਦ ਪ੍ਰਾਪਤ ਕੀਤਾ।
ਸ੍ਰੀ ਹਰਿਮੰਦਰ ਸਾਹਿਬ ਤੋਂ ਰਵਾਨਾ ਹੋਣ ਤੋਂ ਬਾਅਦ ਉਪ ਰਾਸ਼ਟਰਪਤੀ ਦਾ ਕਾਫਲਾ ਸਿੱਧਾ ਜਲਿਆਂਵਾਲਾ ਬਾਗ ਪਹੁੰਚਿਆ। ਜਿੱਥੇ ਉਨ੍ਹਾਂ ਨੂੰ 1919 ਵਿੱਚ ਹੋਏ ਸਿੱਖ ਕਤਲੇਆਮ ਬਾਰੇ ਜਾਣੂ ਕਰਵਾਇਆ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਦੌਰਾਨ ਉਨ੍ਹਾਂ ਜਲ੍ਹਿਆਂਵਾਲਾ ਬਾਗ ਵਿੱਚ ਬਣੀ ਗੈਲਰੀ ਨੂੰ ਵੀ ਦੇਖਿਆ। ਜਲ੍ਹਿਆਂਵਾਲਾ ਬਾਗ ਮਗਰੋਂ ਉਪ ਰਾਸ਼ਟਰਪਤੀ ਦਾ ਕਾਫਲਾ ਸਿੱਧਾ ਦੁਰਗਿਆਣਾ ਮੰਦਰ ਪਹੁੰਚਿਆ। ਜਿੱਥੇ ਭਾਜਪਾ ਆਗੂਆਂ ਅਤੇ ਦੁਰਗਿਆਣਾ ਕਮੇਟੀ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਪ ਰਾਸ਼ਟਰਪਤੀ ਅੱਜ ਸ਼ਾਮ ਫਿਰ ਪਰਿਵਾਰ ਸਮੇਤ ਦਿੱਲੀ ਲਈ ਰਵਾਨਾ ਹੋਣਗੇ।