ਵਿਕਟੋਰੀਆ ਦੀ ਪ੍ਰੀਮੀਅਰ ਜੈਸਿੰਟਾ ਐਲਨ ਨੇ ਵਿਕਟੋਰੀਆ ‘ਚ ਰਹਿੰਦੇ ਸਿੱਖ ਭਾਈਚਾਰੇ ਨੂੰ ਬੰਦੀ ਛੋੜ ਦਿਵਸ ਦੇ ਮੌਕੇ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਇੱਕ ਪੱਤਰ ਜਾਰੀ ਕਰ ਵਧਾਈਆਂ ਦੇ ਨਾਲ-ਨਾਲ ਭਾਈਚਾਰੇ ਦਾ ਧੰਨਵਾਦ ਵੀ ਕੀਤਾ ਹੈ। ਉਨ੍ਹਾਂ ਪੱਤਰ ‘ਚ ਕਿਹਾ ਹੈ ਕਿ, “ਸਿੱਖ ਪਰਿਵਾਰ ਸਾਡੇ ਰਾਜ ਦੇ ਸੱਭਿਆਚਾਰਕ, ਸਮਾਜਿਕ ਅਤੇ ਆਰਥਿਕ ਤਾਣੇ-ਬਾਣੇ ਵਿੱਚ ਬਹੁਤ ਵੱਡਾ ਯੋਗਦਾਨ ਪਾਉਂਦੇ ਹਨ। ਤੁਹਾਡੀ ਉਦਾਰਤਾ ਅਤੇ ਸੇਵਾ ਪ੍ਰਤੀ ਸਮਰਪਣ ਸੱਚਮੁੱਚ ਪ੍ਰੇਰਨਾਦਾਇਕ ਹੈ।”