ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿਲੋਂ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿੱਲੋਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮੀਡੀਆਂ ਰਿਪੋਰਟਾਂ ਅਨੁਸਾਰ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤਾ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਫਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਦੀਪ ਸਿੰਘ ਢਿੱਲੋਂ ਨੂੰ ਆਪਣੀ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਦੌਲਤ ਇਕੱਠੀ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਸ ਕੇਸ ਵਿੱਚ ਉਨ੍ਹਾਂ ਦੇ ਦੋ ਸਾਥੀਆਂ ਉਪਰ ਵੀ ਮੁਕੱਦਮਾ ਦਰਜ ਕੀਤਾ ਗਿਆ ਹੈ।
