ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕਰ ਲਿਆ ਹੈ। ਸਾਬਕਾ ਕਾਂਗਰਸੀ ਮੰਤਰੀ ਨੂੰ ਲੁਧਿਆਣਾ ਵਿਖੇ ਇੱਕ ਸੈਲੂਨ ਵਿਚੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਨੇ ਲੁਧਿਆਣਾ ਤੋਂ ਗ੍ਰਿਫਤਾਰ ਕਰ ਲਿਆ ਹੈ। ਇਸ ਗ੍ਰਿਫਤਾਰੀ ’ਤੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਮ ਕੋਲ ਕੋਈ ਕਾਗਜ਼ ਨਹੀਂ ਸੀ ਤੇ ਗ੍ਰਿਫਤਾਰੀ ਧੱਕੇਸ਼ਾਹੀ ਨਾਲ ਕੀਤੀ ਗਈ ਹੈ।
ਇਸਤੋਂ ਪਹਿਲਾਂ ਸੋਮਵਾਰ ਜਦੋਂ ਪੰਜਾਬ ਵਿਜੀਲੈਂਸ ਦੀ ਟੀਮ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰਨ ਲਈ ਪੁੱਜੀ ਤਾਂ ਮੌਕੇ ‘ਤੇ ਮੌਜੂਦ ਕਾਂਗਰਸੀ ਐਮਪੀ ਰਵਨੀਤ ਬਿੱਟੂ ਨੇ ਇਸਦਾ ਜੰਮ ਕੇ ਵਿਰੋਧ ਕੀਤਾ। ਉਹ ਵਿਜੀਲੈਂਸ ਦੇ ਅਧਿਕਾਰੀਆਂ ਨਾਲ ਖਹਿਬੜ ਪਏ। ਉਨ੍ਹਾਂ ਵਿਜੀਲੈਂਸ ਅਧਿਕਾਰੀਆਂ ਨੂੰ ਗ੍ਰਿਫ਼ਤਾਰੀ ਦੇ ਕਾਗਜਾਤ ਵਿਖਾਉਣ ਲਈ ਕਿਹਾ। ਉਨ੍ਹਾਂ ਨੇ ਵਿਜੀਲੈਂਸ ਦਫਤਰ ਘੇਰਨ ਦੀ ਚੇਤਾਵਨੀ ਵੀ ਦਿੱਤੀ।