ਵਿਜੀਲੈਂਸ ਨੇ ਬੁੱਧਵਾਰ ਨੂੰ ਪੰਜਾਬ ਦੇ ਪਟਿਆਲਾ ਦੇ ਘਨੌਰ ਇਲਾਕੇ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਛਾਪਾ ਮਾਰਿਆ ਹੈ। ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੀ ਸ਼ਿਕਾਇਤ ਦੀ ਜਾਂਚ ਕੀਤੀ ਹੈ। ਇਸ ਤੋਂ ਇਲਾਵਾ ਰਾਜਪੁਰਾ ਦੇ ਆਈਟੀ ਪਾਰਕ ਵਿੱਚ ਜਾਅਲੀ ਕਿਰਾਏਦਾਰਾਂ ਨੂੰ ਦਿੱਤੇ ਮੁਆਵਜ਼ੇ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮੋਹਾਲੀ ਦੇ ਤਕਨੀਕੀ ਮਾਹਿਰਾਂ ਨੇ ਵਿਜੀਲੈਂਸ ਟੀਮ ਨਾਲ ਮਿਲ ਕੇ ਜਲਾਲਪੁਰ ਸਥਿਤ ਮਦਨ ਲਾਲ ਦੀ ਕੋਠੀ ਨੂੰ ਨੂੰ ਨਾਪਿਆ ਗਿਆ ਹੈ। ਹਾਲਾਂਕਿ ਮੌਕੇ ‘ਤੇ ਪਹੁੰਚੀ ਜਾਂਚ ਟੀਮ ਦੇ ਅਧਿਕਾਰੀਆਂ ਵੱਲੋਂ ਕੋਈ ਜਾਣਕਾਰੀ ਜਨਤਕ ਨਹੀਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਮਦਨ ਲਾਲ ਜਲਾਲਪੁਰ 10 ਜਨਵਰੀ ਨੂੰ ਹੀ ਆਸਟ੍ਰੇਲੀਆ ਤੋਂ ਭਾਰਤ ਪਰਤੇ ਸਨ। ਇਸ ਤੋਂ ਬਾਅਦ ਉਹ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿੱਚ ਵੀ ਸ਼ਾਮਲ ਹੋਏ ਸਨ। ਹਾਲਾਂਕਿ ਇਸ ਸਬੰਧੀ ਮਦਨ ਲਾਲ ਦੇ ਪੱਖ ਤੋਂ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।