ਭਾਰਤ ਨੇ T20 ਵਿਸ਼ਵ ਕੱਪ 2024 ਦੇ ਫਾਈਨਲ ਵਿੱਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਦੂਜੀ ਵਾਰ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਹੈ। ਇਸ ਮੈਚ ‘ਚ ਵਿਰਾਟ ਕੋਹਲੀ ਨੇ 76 ਦੌੜਾਂ ਦੀ ਅਹਿਮ ਪਾਰੀ ਖੇਡੀ, ਪਰ ਮੈਚ ਤੋਂ ਬਾਅਦ ਕੋਹਲੀ ਨੇ ਐਲਾਨ ਕੀਤਾ ਕਿ ਇਹ ਉਨ੍ਹਾਂ ਦਾ ਆਖਰੀ ਵਿਸ਼ਵ ਕੱਪ ਹੈ। ਕੋਹਲੀ ਨੇ ਦੱਸਿਆ ਕਿ ਉਹ ਆਪਣੇ ਕਰੀਅਰ ‘ਚ ਵਿਸ਼ਵ ਕੱਪ ਟਰਾਫੀ ਨੂੰ ਚੁੱਕਣਾ ਚਾਹੁੰਦੇ ਸਨ ਅਤੇ ਇਹ ਆਖਰੀ ਵਾਰ ਭਾਰਤ ਲਈ ਟੀ-20 ਮੈਚ ਖੇਡਿਆ ਸੀ। ਉਨ੍ਹਾਂ ਨੇ ਟੀ-20 ਕ੍ਰਿਕਟ ਤੋਂ ਸੰਨਿਆਸ ਲੈ ਲਿਆ ਹੈ।
