ਵਿਰਾਟ ਕੋਹਲੀ ਨੇ ਵਨਡੇ ਅਤੇ ਟੀ-20 ਤੋਂ ਬਾਅਦ ਹੁਣ ਭਾਰਤ ਦੀ ਟੈਸਟ ਟੀਮ ਦੀ ਕਪਤਾਨੀ ਛੱਡ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਪ੍ਰਸ਼ੰਸਕਾਂ ਨਾਲ ਇਹ ਜਾਣਕਾਰੀ ਸਾਂਝੀ ਕੀਤੀ ਹੈ। ਹੁਣ ਤੱਕ ਕੋਹਲੀ ਟੀਮ ਇੰਡੀਆ ਲਈ 68 ਟੈਸਟ ਮੈਚਾਂ ਦੀ ਕਪਤਾਨੀ ਕਰ ਚੁੱਕੇ ਹਨ। ਇਸ ਦੌਰਾਨ ਭਾਰਤ ਨੇ 40 ਮੈਚ ਜਿੱਤੇ ਹਨ ਅਤੇ 17 ਵਿੱਚ ਹਾਰ ਦਾ ਸਾਹਮਣਾ ਕੀਤਾ ਹੈ। ਟੀਮ ਇੰਡੀਆ ਨੂੰ ਹਾਲ ਹੀ ‘ਚ ਦੱਖਣੀ ਅਫਰੀਕਾ ਖਿਲਾਫ ਟੈਸਟ ਸੀਰੀਜ਼ ‘ਚ 1-2 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਭਾਰਤੀ ਟੀਮ ਦੇ ਦਿੱਗਜ ਬੱਲੇਬਾਜ਼ ਵਿਰਾਟ ਕੋਹਲੀ ਨੇ ਟਵਿਟਰ ਰਾਹੀਂ ਕਪਤਾਨੀ ਛੱਡਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵਿੱਟਰ ‘ਤੇ ਇਕ ਲੰਬੀ ਚਿੱਠੀ ਲਿਖੀ ਹੈ। ਇਸ ‘ਚ ਉਨ੍ਹਾਂ ਨੇ BCCI ਅਤੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਵਿਰਾਟ ਨੇ ਆਪਣੇ ਹੁਣ ਤੱਕ ਦੇ ਸਫਰ ਦਾ ਵੀ ਜ਼ਿਕਰ ਕੀਤਾ ਹੈ। ਵਿਰਾਟ ਨੇ ਚਿੱਠੀ ‘ਚ ਲਿਖਿਆ, ”ਮੈਂ ਪਿਛਲੇ 7 ਸਾਲਾਂ ‘ਚ ਸਖਤ ਮਿਹਨਤ ਨਾਲ ਟੀਮ ਨੂੰ ਸਹੀ ਦਿਸ਼ਾ ‘ਚ ਲਿਜਾਣ ਦੀ ਕੋਸ਼ਿਸ਼ ਕੀਤੀ ਹੈ। ਮੈਂ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਈ ਹੈ।”
BCCI ਦਾ ਧੰਨਵਾਦ ਕਰਦੇ ਹੋਏ ਕੋਹਲੀ ਨੇ ਲਿਖਿਆ, ਮੈਂ BCCI ਦਾ ਧੰਨਵਾਦ ਕਹਿਣਾ ਚਾਹਾਂਗਾ, ਉਨ੍ਹਾਂ ਨੇ ਮੈਨੂੰ ਇੰਨੇ ਲੰਬੇ ਸਮੇਂ ਤੱਕ ਭਾਰਤੀ ਟੀਮ ਦਾ ਕਪਤਾਨ ਬਣੇ ਰਹਿਣ ਦਾ ਮੌਕਾ ਦਿੱਤਾ। ਤੁਹਾਨੂੰ ਦੱਸ ਦੇਈਏ ਕਿ ਵਿਰਾਟ ਟੀਮ ਇੰਡੀਆ ਲਈ ਹੁਣ ਤੱਕ 99 ਟੈਸਟ ਮੈਚ ਖੇਡ ਚੁੱਕੇ ਹਨ। ਇਸ ਦੌਰਾਨ ਕੋਹਲੀ ਨੇ 7962 ਦੌੜਾਂ ਬਣਾਈਆਂ ਹਨ। ਕੋਹਲੀ ਨੇ ਟੈਸਟ ਫਾਰਮੈਟ ‘ਚ 27 ਸੈਂਕੜੇ ਅਤੇ 28 ਅਰਧ ਸੈਂਕੜੇ ਲਗਾਏ ਹਨ। ਟੈਸਟ ‘ਚ ਉਸ ਦਾ ਸਰਵਸ਼੍ਰੇਸ਼ਠ ਸਕੋਰ ਨਾਬਾਦ 254 ਹੈ। ਕਪਤਾਨੀ ਦੀ ਗੱਲ ਕਰੀਏ ਤਾਂ ਕੋਹਲੀ ਨੇ 68 ਟੈਸਟ ਮੈਚਾਂ ਵਿੱਚ ਭਾਰਤ ਦੀ ਕਪਤਾਨੀ ਕੀਤੀ। ਇਸ ਦੌਰਾਨ ਭਾਰਤ ਦੀ ਮੈਚ ਜਿੱਤਣ ਦੀ ਪ੍ਰਤੀਸ਼ਤਤਾ 58.82 ਰਹੀ ਹੈ। ਕੋਹਲੀ ਦੀ ਕਪਤਾਨੀ ‘ਚ ਟੀਮ ਇੰਡੀਆ ਨੇ 40 ਮੈਚ ਜਿੱਤੇ ਹਨ।