ਵੈਲਿੰਗਟਨ ਏਅਰਪੋਰਟ ‘ਤੇ ਅੱਜ ਇੱਕ ਜਹਾਜ਼ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਏਅਰ ਨਿਊਜ਼ੀਲੈਂਡ ਦੇ ਟਰਬੋਪ੍ਰੌਪ ਜਹਾਜ਼ ਦੇ ਇੰਜਣ ਵਿੱਚ ਅੱਗ ਲੱਗਣ ਤੋਂ ਬਾਅਦ ਐਤਵਾਰ ਦੁਪਹਿਰ ਨੂੰ ਵੈਲਿੰਗਟਨ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਵਾਈ ਗਈ ਹੈ। ਲੈਂਡਿੰਗ ਦੌਰਾਨ ਜਹਾਜ਼ ਦੇ ਇੰਜਣ ਤੋਂ ਧੂੰਆਂ ਨਿਕਲਦਾ ਦੇਖਿਆ ਗਿਆ ਹੈ। ਇਹ ਘਟਨਾ ਸ਼ਾਮ 4 ਵਜੇ ਦੇ ਕਰੀਬ ਵਾਪਰੀ ਸੀ।
ਏਅਰ ਨਿਊਜ਼ੀਲੈਂਡ ਦੇ ਬੁਲਾਰੇ ਨੇ ਦੱਸਿਆ ਕਿ ਇਹ ਉਡਾਣ NZ5366 ਸੀ ਜੋ ਕ੍ਰਾਈਸਟਚਰਚ ਤੋਂ ਵੈਲਿੰਗਟਨ ਜਾ ਰਹੀ ਸੀ। ਘਟਨਾ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਰਾਹਤ ਵਾਲੀ ਗੱਲ ਹੈ ਕਿ ਸਾਰੇ ਯਾਤਰੀ ਸੁਰੱਖਿਅਤ ਹਨ ਅਤੇ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ। ਜਹਾਜ਼ ਦੇ ਰੁਕਣ ਤੋਂ ਲਗਭਗ ਦੋ ਮਿੰਟ ਬਾਅਦ, ਯਾਤਰੀਆਂ ਨੂੰ ਰਨਵੇਅ ‘ਤੇ ਪੌੜੀਆਂ ਦੀ ਵਰਤੋਂ ਤੋਂ ਬਿਨਾਂ ਜਹਾਜ਼ ਤੋਂ ਬਾਹਰ ਨਿਕਲਦੇ ਦੇਖਿਆ ਗਿਆ ਸੀ।