ਨਵੇਂ ਸਾਲ ਦੇ ਪਹਿਲੇ ਦਿਨ ਹੀ ਵਾਂਗਾਮਾਤਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ ਘਰ ਨੂੰ ਅੱਗ ਲੱਗਣ ਕਾਰਨ ਛੇ ਲੋਕ ਜ਼ਖਮੀ ਹੋ ਗਏ ਹਨ ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। 12 ਫਾਇਰ ਐਂਡ ਐਮਰਜੈਂਸੀ ਅਮਲੇ ਨੂੰ ਬੁੱਧਵਾਰ ਸਵੇਰੇ 4.45 ਵਜੇ ਦੇ ਕਰੀਬ ਤੈਰੂਆ ਰੋਡ ਪਤੇ ‘ਤੇ ਬੁਲਾਇਆ ਗਿਆ ਸੀ। ਸੇਂਟ ਜੌਨ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਐਂਬੂਲੈਂਸ ਭੇਜੀ ਗਈ ਸੀ ਅਤੇ ਛੇ ਲੋਕਾਂ ਨੂੰ ਮਾਮੂਲੀ ਸੱਟਾਂ ਨਾਲ ਹਸਪਤਾਲ ਲਿਜਾਇਆ ਗਿਆ ਸੀ। ਅੱਗ ਲੱਗਣ ਤੋਂ ਬਾਅਦ ਸਟੇਟ ਹਾਈਵੇਅ 25 ਦਾ ਕੁਝ ਹਿੱਸਾ ਸੱਤ ਘੰਟਿਆਂ ਲਈ ਬੰਦ ਰਿਹਾ।
