29 ਜਨਵਰੀ ਨੂੰ ਨਿਊਜ਼ੀਲੈਂਡ ਦੇ ਡੁਨੇਡਿਨ ‘ਚ ਆਪਣੇ ਹੀ ਘਰ ਦੇ ਬਾਹਰ ਕਤਲ ਕੀਤੇ ਗਏ 27 ਸਾਲ ਦੇ ਪੰਜਾਬੀ ਨੌਜਵਾਨ ਗੁਰਜੀਤ ਸਿੰਘ ਦੇ ਮਾਮਲੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਸ ਮਾਮਲੇ ਸਬੰਧੀ ਪੁਲਿਸ ਵੱਲੋਂ ਇੱਕ 29 ਸਾਲਾ ਮਹਿਲਾ ਨੂੰ ਚਾਰਜ ਕੀਤਾ ਗਿਆ ਹੈ। ਗੁਰਜੀਤ ਸਿੰਘ ਦਾ ਕਤਲ ਚਾਕੂ ਮਾਰ ਕੇ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪਹਿਲਾਂ ਹੀ ਰਜਿੰਦਰ ਨਾਮ ਦਾ ਵਿਅਕਤੀ ਵੀ ਚਾਰਜ ਕੀਤਾ ਜਾ ਚੁੱਕਾ ਹੈ, ਜਿਸਨੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਨਕਾਰ ਦਿੱਤਾ ਸੀ। ਪਰ ਹੁਣ ਇੱਕ ਮਹਿਲਾ ‘ਤੇ ਕਾਨੂੰਨੀ ਕਾਰਵਾਈ ‘ਚ ਰੁਕਾਵਟ ਪਾਉਣ ਦਾ ਦੋਸ਼ ਲੱਗਿਆ ਹੈ।