ਆਕਲੈਂਡ ‘ਚ ਇੱਕ ਜਾਇਦਾਦ ਵਿੱਚ ਇੱਕ ਔਰਤ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਔਰਤ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਅੱਜ ਤੜਕੇ 2:50 ਵਜੇ ਦੇ ਕਰੀਬ ਓਨਹੁੰਗਾ ਦੀ ਸੇਲਵਿਨ ਸਟਰੀਟ ਪ੍ਰਾਪਰਟੀ ‘ਤੇ ਬੁਲਾਇਆ ਗਿਆ ਸੀ, ਅਤੇ ਉਨ੍ਹਾਂ ਨੂੰ ਜਾਇਦਾਦ ‘ਤੇ ਮ੍ਰਿਤਕ ਔਰਤ ਦੀ ਲਾਸ਼ ਮਿਲੀ ਸੀ। ਬੁਲਾਰੇ ਨੇ ਕਿਹਾ, “ਮੌਤ ਦਾ ਫਿਲਹਾਲ ਕੋਈ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਿਸ ਜਾਂਚ ਕਰ ਰਹੀ ਹੈ।”
