Waiuku ‘ਚ ਇੱਕ ਵਾਹਨ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਕੱਲ੍ਹ ਦੁਪਹਿਰ ਵਾਈਕੂ ਵਿੱਚ ਵਾਹਨ ‘ਚੋਂ ਮਿਲੀ ਲਾਸ਼ ਦੇ ਮਾਮਲੇ ‘ਚ ਹੁਣ ਪੁਲਿਸ ਨੇ ਕਤਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਸ਼ਾਮ 5.40 ਵਜੇ ਦੇ ਕਰੀਬ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਪੁਲਿਸ ਨੇ ਕਿਹਾ ਕਿ ਘਟਨਾ ਸਥਾਨ ਦੀ ਜਾਂਚ ਕੀਤੀ ਜਾ ਰਹੀ ਹੈ, ਅਤੇ ਕੱਲ੍ਹ ਪੋਸਟਮਾਰਟਮ ਕੀਤਾ ਜਾਵੇਗਾ। ਇੱਕ 50 ਸਾਲਾ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਉਸ ਤੋਂ ਫਿਲਹਾਲ ਪੁੱਛਗਿੱਛ ਕੀਤੀ ਜਾ ਰਹੀ ਹੈ।
