ਹੈਮਿਲਟਨ ਦੇ ਇੱਕ ਰੇਲਵੇ ਸਟੇਸ਼ਨ ‘ਤੇ ਮੰਗਲਵਾਰ ਸਵੇਰੇ ਇੱਕ ਘਟਨਾ ਤੋਂ ਬਾਅਦ ਇੱਕ ਔਰਤ ਅਤੇ ਇੱਕ ਬੱਚੇ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਪੁਲਿਸ ਨੇ ਕਿਹਾ ਕਿ ਫ੍ਰੈਂਕਟਨ ਰੇਲਵੇ ਸਟੇਸ਼ਨ ‘ਤੇ ਸਵੇਰੇ 8.10 ਵਜੇ ਦੇ ਕਰੀਬ ਇਸ ਘਟਨਾ ਨੂੰ ਲੈ ਕੇ ਐਮਰਜੈਂਸੀ ਸੇਵਾਵਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਸੀ। ਕੁੱਝ ਮੀਡੀਆਂ ਰਿਪੋਰਟਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਬੱਚੇ ਅਤੇ ਔਰਤ ਦੀ ਮੌਤ ਇੱਕ ਮਾਲ ਰੇਲਗੱਡੀ ਹੇਠਾਂ ਆਉਣ ਕਾਰਨ ਹੋਈ ਹੈ।
ਇੱਕ ਪੁਲਿਸ ਬੁਲਾਰੇ ਨੇ ਇੱਕ ਚੈੱਨਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ”ਅਸੀਂ ਪੁਸ਼ਟੀ ਕਰ ਸਕਦੇ ਹਾਂ ਕਿ ਇੱਕ ਬਾਲਗ ਔਰਤ ਦੇ ਨਾਲ, ਇੱਕ ਨਵਜੰਮੇ ਬੱਚੇ ਦੀ ਵੀ ਘਟਨਾ ਸਥਾਨ ‘ਤੇ ਮੌਤ ਹੋਣ ਦੀ ਪੁਸ਼ਟੀ ਕੀਤੀ ਗਈ ਸੀ। ਪੁਲਿਸ ਇੱਕ ਰੁਟੀਨ ਸੀਨ ਦੀ ਜਾਂਚ ਕਰ ਰਹੀ ਹੈ ਅਤੇ ਮੌਕੇ ‘ਤੇ ਮੌਜੂਦ ਲੋਕਾਂ ਨੂੰ ਸਹਾਇਤਾ ਦੀ ਪੇਸ਼ਕਸ਼ ਕਰ ਰਹੀ ਹੈ।” ਸੇਂਟ ਜੌਨ ਐਂਬੂਲੈਂਸ ਨੇ ਕਿਹਾ ਕਿ ਛੇ ਵਾਹਨ ਘਟਨਾ ਸਥਾਨ ‘ਤੇ ਮੌਜੂਦ ਸਨ।