ਨਿਊਜ਼ੀਲੈਂਡ ‘ਚ ਲਗਾਤਾਰ ਕੋਰੋਨਾ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਨ੍ਹਾਂ ‘ਤੇ ਕਾਬੂ ਪਾਉਣ ਲਈ ਸਰਕਾਰ ਨੇ ਕਈ ਸਖਤ ਪਬੰਦੀਆਂ ਵੀ ਲਗਾਈਆਂ ਹਨ। ਉੱਥੇ ਹੀ ਇੰਨ੍ਹਾਂ ਪਬੰਦੀਆਂ ਦੇ ਮਾਮਲੇ ਵੀ ਲਗਾਤਾਰ ਸਾਹਮਣੇ ਆ ਰਹੇ ਹਨ। ਇਸ ਦੌਰਾਨ ਜ਼ਮਾਨਤ ‘ਤੇ ਰਹਿ ਰਹੀ ਇੱਕ 22 ਸਾਲਾ ਮਹਿਲਾ ‘ਤੇ ਦੋਸ਼ ਲਾਇਆ ਗਿਆ ਹੈ ਕਿ ਉਹ ਗੈਰਕਾਨੂੰਨੀ ਢੰਗ ਨਾਲ ਆਕਲੈਂਡ ਦੀ ਸਰਹੱਦ ਪਾਰ ਕਰਕੇ Far North ਵੱਲ ਗਈ ਸੀ। ਪੁਲਿਸ ਦਾ ਕਹਿਣਾ ਹੈ ਕਿ ਉਸ ਨੇ ਇੱਕ ਹੋਰ ਵਿਅਕਤੀ ਦੇ ਨਾਲ ਉੱਤਰੀ ਸੀਮਾ ਪਾਰ ਕੀਤੀ ਜਿਸ ਕੋਲ ਬੱਚਿਆਂ ਦੀ ਦੇਖਭਾਲ ਦੇ ਪ੍ਰਬੰਧਾਂ ਵਿੱਚ ਛੋਟ ਸੀ। ਇਹ ਖੁਲਾਸਾ ਸੋਮਵਾਰ ਦੁਪਹਿਰ ਨੂੰ ਪੁਲਿਸ ਦੇ Far North ਵਿੱਚ ਇੱਕ Paparore ਪਤੇ ‘ਤੇ ਜਾਣ ਤੋਂ ਬਾਅਦ ਹੋਇਆ। ਅਧਿਕਾਰੀਆਂ ਨੂੰ ਜਾਣਕਾਰੀ ਮਿਲੀ ਸੀ ਕਿ ਪਤੇ ‘ਤੇ ਇੱਕ ਵਿਅਕਤੀ ਉਨ੍ਹਾਂ ਦੀਆਂ ਜ਼ਮਾਨਤ ਸ਼ਰਤਾਂ ਦੀ ਉਲੰਘਣਾ ਕਰ ਰਿਹਾ ਹੈ।
22 ਸਾਲਾ ਔਰਤ ਦੀ ਜ਼ਮਾਨਤ ਦੀਆਂ ਸ਼ਰਤਾਂ ਆਕਲੈਂਡ ਵਿੱਚ ਰਹਿਣ ਦੀਆਂ ਸਨ, ਇਸ ਲਈ ਉਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਤੋਂ ਬਾਅਦ ਮਹਿਲਾ ਅਤੇ ਉਸ ਵਿਅਕਤੀ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ ਜਿਸ ਨਾਲ ਉਹ ਰਹਿ ਰਹੀ ਰਹੀ ਸੀ ਅਤੇ ਦੋਵਾਂ ਦੀ ਰਿਪੋਰਟ ਨੈਗੇਟਿਵ ਵਾਪਿਸ ਆਈ ਹੈ। ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਔਰਤ ‘ਤੇ ਕੋਵਿਡ -19 ਆਦੇਸ਼ ਦੀ ਪਾਲਣਾ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ ਗਿਆ ਸੀ। ਉਹ Whangāreiਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਈ ਸੀ ਅਤੇ ਉਸਨੂੰ 27 ਅਕਤੂਬਰ ਨੂੰ ਕਾਇਤਿਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਣ ਲਈ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ।