ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਇਤਿਹਾਸ ਰਚਦਿਆਂ ਸੱਤਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਆਪਣੇ ਨਾਮ ਕੀਤਾ ਹੈ। ਏਸ਼ੀਆ ਕੱਪ ਦੇ ਫਾਈਨਲ ‘ਚ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾਇਆ ਹੈ। ਭਾਰਤ ਲਈ ਸਮ੍ਰਿਤੀ ਮੰਧਾਨਾ ਨੇ 51 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਫਾਈਨਲ ਮੈਚ ‘ਚ ਸ਼੍ਰੀਲੰਕਾ ਦੀ ਟੀਮ ਭਾਰਤੀ ਗੇਂਦਬਾਜ਼ਾਂ ਦੇ ਸਾਹਮਣੇ ਪੂਰੀ ਤਰ੍ਹਾਂ ਅਸਫਲ ਰਹੀ ਅਤੇ ਪੂਰੀ ਟੀਮ 20 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 65 ਦੌੜਾਂ ਹੀ ਬਣਾ ਸਕੀ। ਭਾਰਤ ਲਈ ਰੇਣੁਕਾ ਸਿੰਘ ਨੇ 3 ਵਿਕਟਾਂ ਲਈਆਂ।
ਸਿਲਹਟ ‘ਚ ਖੇਡੇ ਗਏ ਫਾਈਨਲ ਮੈਚ ‘ਚ ਭਾਰਤੀ ਟੀਮ ਨੇ ਸ਼੍ਰੀਲੰਕਾ ਨੂੰ 8 ਵਿਕਟਾਂ ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਇਸ ਜਿੱਤ ਨਾਲ ਭਾਰਤੀ ਟੀਮ ਨੇ ਸੱਤਵੀਂ ਵਾਰ ਏਸ਼ੀਆ ਕੱਪ ਦਾ ਖਿਤਾਬ ਜਿੱਤ ਲਿਆ ਹੈ।