ਭਾਰਤ ਨੇ ਮਹਿਲਾ ਟੀ-20 ਵਿਸ਼ਵ ਕੱਪ 2023 ਦੇ ਆਪਣੇ ਦੂਜੇ ਮੈਚ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਟੀਮ ਇੰਡੀਆ ਨੇ ਬੁੱਧਵਾਰ ਨੂੰ ਕੇਪਟਾਊਨ ‘ਚ ਖੇਡੇ ਗਏ ਮੈਚ ‘ਚ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾਇਆ ਹੈ। ਵੈਸਟਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 119 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ ‘ਚ ਟੀਮ ਇੰਡੀਆ ਨੇ 18.1 ਓਵਰਾਂ ‘ਚ ਟੀਚਾ ਹਾਸਿਲ ਕਰ ਲਿਆ। ਭਾਰਤ ਲਈ ਰਿਚਾ ਘੋਸ਼ ਨੇ 44 ਦੌੜਾਂ ਦੀ ਅਜੇਤੂ ਪਾਰੀ ਖੇਡੀ। ਦੀਪਤੀ ਸ਼ਰਮਾ ਨੇ ਸ਼ਾਨਦਾਰ ਗੇਂਦਬਾਜ਼ੀ ਕਰਦੇ ਹੋਏ 3 ਵਿਕਟਾਂ ਲਈਆਂ। ਭਾਰਤ ਨੇ ਆਪਣੇ ਪਿਛਲੇ ਮੈਚ ਵਿੱਚ ਪਾਕਿਸਤਾਨ ਨੂੰ ਹਰਾਇਆ ਸੀ।