ਡੁਨੇਡਿਨ ਦੀ ਜਾਰਜ ਸਟਰੀਟ ‘ਤੇ ਸ਼ੁੱਕਰਵਾਰ ਸਵੇਰੇ ਇੱਕ ਕਰਮਚਾਰੀ ਨੂੰ ਕਰੰਟ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 9 ਵਜੇ ਤੋਂ ਥੋੜ੍ਹੀ ਦੇਰ ਪਹਿਲਾਂ ਮੋਰੇ ਪਲੇਸ ਅਤੇ ਸੇਂਟ ਐਂਡਰਿਊ ਸਟ੍ਰੀਟ ਦੇ ਵਿਚਕਾਰ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਫਾਇਰ ਐਂਡ ਐਮਰਜੈਂਸੀ ਦਾ ਕਹਿਣਾ ਹੈ ਕਿ ਕਿਸੇ ਨੇ ਇੱਕ ਕੇਬਲ ਕੱਟ ਦਿੱਤੀ ਸੀ ਜਿਸ ਕਾਰਨ ਇੱਕ ਕਰਮਚਾਰੀ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਜਿਸ ਮਗਰੋਂ ਮਰੀਜ਼ ਨੂੰ ਗੰਭੀਰ ਹਾਲਤ ਵਿੱਚ ਡੁਨੇਡਿਨ ਹਸਪਤਾਲ ਲਿਜਾਇਆ ਗਿਆ।
ਪੁਲਿਸ ਦਾ ਕਹਿਣਾ ਹੈ ਕਿ ਵਰਕਸੇਫ ਸਲਾਹ ਦਿੱਤੀ ਗਈ ਹੈ, ਅਤੇ ਡੁਨੇਡਿਨ ਸਿਟੀ ਕੌਂਸਲ ਦਾ ਕਹਿਣਾ ਹੈ ਕਿ ਅਗਲੇ ਨੋਟਿਸ ਤੱਕ ਸਾਈਟ ਨੂੰ ਬੰਦ ਕਰ ਦਿੱਤਾ ਗਿਆ ਹੈ। ਡੀਸੀਸੀ ਦਾ ਕਹਿਣਾ ਹੈ ਕਿ ਜ਼ਖਮੀ ਵਿਅਕਤੀ ਇਸਹਾਕ ਕੰਸਟਰਕਸ਼ਨ ਲਈ ਕੰਮ ਕਰਦਾ ਹੈ।