ਸੀਜ਼ਨ ਦੇ ਪਹਿਲੇ ਹੀ ਮੈਚ ‘ਚ ਆਖਰੀ ਗੇਂਦ ‘ਤੇ ਦਿਲ ਤੋੜਨ ਵਾਲੀ ਹਾਰ ਤੋਂ ਉਭਰਦੇ ਹੋਏ ਦਿੱਲੀ ਕੈਪੀਟਲਸ ਮਹਿਲਾ ਪ੍ਰੀਮੀਅਰ ਲੀਗ ਦੇ ਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਟੀਮ ਬਣ ਗਈ ਹੈ। ਆਸਟ੍ਰੇਲੀਆਈ ਦਿੱਗਜ ਮੇਗ ਲੈਨਿੰਗ ਦੀ ਕਪਤਾਨੀ ਵਾਲੀ ਦਿੱਲੀ ਨੇ WPL 2024 ਦੇ ਆਪਣੇ ਆਖਰੀ ਲੀਗ ਮੈਚ ਵਿੱਚ ਗੁਜਰਾਤ ਜਾਇੰਟਸ ਨੂੰ ਇੱਕ ਤਰਫਾ ਅੰਦਾਜ਼ ਵਿੱਚ 7 ਵਿਕਟਾਂ ਨਾਲ ਹਰਾ ਕੇ ਟੇਬਲ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਫਾਈਨਲ ਵਿੱਚ ਥਾਂ ਬਣਾਈ। ਪਿਛਲੇ ਸਾਲ ਟੂਰਨਾਮੈਂਟ ਦੇ ਪਹਿਲੇ ਸੀਜ਼ਨ ਵਿੱਚ ਦਿੱਲੀ ਨੇ ਫਾਈਨਲ ਵਿੱਚ ਥਾਂ ਬਣਾਈ ਸੀ ਪਰ ਫਿਰ ਉਸ ਨੂੰ ਮੁੰਬਈ ਇੰਡੀਅਨਜ਼ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।