ਪੰਜਾਬੀ ਗਾਇਕ ਅਤੇ ਰੈਪਰ ਯੋ ਯੋ ਹਨੀ ਸਿੰਘ ਦਾ ਪਤਨੀ ਸ਼ਾਲਿਨੀ ਤਲਵਾਰ ਨਾਲੋਂ ਤਲਾਕ ਹੋ ਗਿਆ ਹੈ। ਦਿੱਲੀ ਦੀ ਸਾਕੇਤ ਜ਼ਿਲ੍ਹਾ ਅਦਾਲਤ ਦੀ ਫੈਮਿਲੀ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 8 ਸਤੰਬਰ ਨੂੰ ਕੀਤੀ ਹੈ। ਇਹ ਸੁਣਵਾਈ ਦਿੱਲੀ ਦੀ ਸਾਕੇਤ ਅਦਾਲਤ ਦੇ ਜੱਜ ਵਿਨੋਦ ਕੁਮਾਰ ਦੀ ਅਦਾਲਤ ਵਿੱਚ ਹੋਈ ਹੈ। ਇਸ ਦੌਰਾਨ ਹਨੀ ਸਿੰਘ ਨੇ ਇੱਕ ਸੀਲਬੰਦ ਲਿਫਾਫੇ ਵਿੱਚ ਸ਼ਾਲਿਨੀ ਤਲਵਾਰ ਨੂੰ ਗੁਜਾਰੇ ਭੱਤੇ ਵਜੋਂ 1 ਕਰੋੜ ਰੁਪਏ ਦਾ ਚੈੱਕ ਦਿੱਤਾ। ਯੋ-ਯੋ ਹਨੀ ਸਿੰਘ ਅਤੇ ਸ਼ਾਲਿਨੀ ਤਲਵਾਰ ਵਿਚਾਲੇ ਜਵਾਬੀ ਦੋਸ਼ਾਂ ਤੋਂ ਬਾਅਦ ਅਦਾਲਤ ‘ਚ ਮਾਮਲਾ ਸੁਲਝ ਗਿਆ ਸੀ, ਜਿਸ ਤੋਂ ਬਾਅਦ ਦੋਵਾਂ ਵਿਚਾਲੇ 1 ਕਰੋੜ ਦੀ alimony ਦਾ ਸਮਝੌਤਾ ਹੋਇਆ ਹੈ। ਮਾਮਲੇ ਦੀ ਅਗਲੀ ਸੁਣਵਾਈ 20 ਮਾਰਚ 2023 ਨੂੰ ਹੋਵੇਗੀ, ਜਿਸ ‘ਚ ਅਗਲੇ ਪ੍ਰਸਤਾਵ ‘ਤੇ ਸੁਣਵਾਈ ਹੋਵੇਗੀ।
ਦਰਅਸਲ ਸਾਲ 2021 ‘ਚ ਹਨੀ ਸਿੰਘ ‘ਤੇ ਘਰੇਲੂ ਹਿੰਸਾ ਦਾ ਦੋਸ਼ ਲੱਗਾ ਸੀ। ਸੋਸ਼ਲ ਮੀਡੀਆ ‘ਤੇ ਸ਼ਾਲਿਨੀ ਨੇ ਦਾਅਵਾ ਕੀਤਾ ਸੀ ਕਿ ਹਨੀ ਨੇ ਉਸ ਦਾ ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ ਦਾਅਵਾ ਕੀਤਾ ਸੀ ਕਿ ਹਨੀ ਨੇ ਉਸ ਨਾਲ ਠੱਗੀ ਮਾਰ ਕੇ ਪੈਸੇ ਲੈ ਲਏ ਹਨ। ਹਨੀ ਸਿੰਘ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਝੂਠਾ ਕਰਾਰ ਦਿੱਤਾ ਸੀ।