[gtranslate]

ਯੋਗੇਂਦਰ ਯਾਦਵ ਦਾ ਵੱਡਾ ਬਿਆਨ, ਕਿਹਾ – ‘ਕਿਸਾਨਾਂ ਦੇ ਸਿਰ ਪਾੜਨ ਦਾ ਹੁਕਮ ਦੇਣ ਵਾਲੇ ਅਫਸਰ ‘ਤੇ ਕਾਰਵਾਈ ਹੋਣ ਤੋਂ ਬਾਅਦ ਖਤਮ ਹੋਵੇਗਾ ਧਰਨਾ’

yogendra yadav on karnal protest

ਕਰਨਾਲ ’ਚ ਹੋਏ ਲਾਠੀਚਾਰਜ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਨੇ ਸਕੱਤਰੇਤ ਅੱਗੇ ਪੱਕਾ ਮੋਰਚਾ ਲਾ ਦਿੱਤਾ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਇਥੇ ਹੀ ਡਟੇ ਰਹਿਣਗੇ। ਸੰਯੁਕਤ ਕਿਸਾਨ ਮੋਰਚਾ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਪ੍ਰਸ਼ਾਸਨ ਐਸਡੀਐਮ ਆਯੂਸ਼ ਸਿਨਹਾ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਇਸ ਪ੍ਰਦਰਸ਼ਨ ਬਾਰੇ ਯੋਗੇਂਦਰ ਯਾਦਵ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਇਹ ਧਰਨਾ ਸਿੰਘੂ, ਟਿਕਰੀ ਜਾਂ ਗਾਜ਼ੀਪੁਰ ਸਰਹੱਦ ਵਰਗਾ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡੀ ਬਹੁਤ ਛੋਟੀ ਜਿਹੀ ਮੰਗ ਹੈ, ਉਸ ਅਫਸਰ ‘ਤੇ ਕਾਰਵਾਈ ਕਰੋ ਜਿਸ ਨੇ ਕਿਸਾਨਾਂ ਦਾ ਸਿਰ ਪਾੜਨ ਦੀ ਗੱਲ ਕੀਤੀ ਅਤੇ ਜ਼ਖਮੀ ਹੋਏ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਅਜਿਹੀ ਛੋਟੀ ਜਿਹੀ ਗੱਲ ਲਈ ਮਹੀਨਿਆਂ ਬੱਧੀ ਧਰਨਾ ਦੇਣ ਦਾ ਕੋਈ ਇਰਾਦਾ ਨਹੀਂ ਹੈ। ਮੈਨੂੰ ਉਮੀਦ ਹੈ ਕਿ ਸਰਕਾਰ ਸਮਝਦਾਰ ਹੋਵੇਗੀ, ਕਿਉਂਕਿ ਜਿੰਨਾ ਜ਼ਿਆਦਾ ਤੁਸੀਂ ਖਿੱਚੋਗੇ, ਓਨਾ ਹੀ ਮਹਿੰਗਾ ਹੋ ਜਾਵੇਗਾ। ਆਯੂਸ਼ ਸਿਨਹਾ ਦੀ ਜਾਂਚ ਅਤੇ ਮੁਅੱਤਲ ਕੀਤੇ ਜਾਣ ਤੋਂ ਪਹਿਲਾਂ ਇਹ ਧਰਨਾ ਖ਼ਤਮ ਨਹੀਂ ਹੋਵੇਗਾ। ਉਸ ਅਧਿਕਾਰੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ, ਬਲਕਿ ਤਰੱਕੀ ਦਿੱਤੀ ਗਈ ਹੈ।

Leave a Reply

Your email address will not be published. Required fields are marked *