ਕ੍ਰਿਕਟਰ ਯੁਵਰਾਜ ਸਿੰਘ ਦੇ ਪਿਤਾ ਯੋਗਰਾਜ ਸਿੰਘ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਸਨ। ਉਨ੍ਹਾਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਰਾਜਨੀਤੀ ਨਾਲ ਸਬੰਧਿਤ ਵੱਡਾ ਐਲਾਨ ਵੀ ਕੀਤਾ। ਯੋਗਰਾਜ ਸਿੰਘ ਇੱਕ ਮਸ਼ਹੂਰ ਪੰਜਾਬੀ ਅਦਾਕਾਰ ਅਤੇ ਸਾਬਕਾ ਕ੍ਰਿਕਟਰ ਹਨ। ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਚੰਡੀਗੜ੍ਹ ‘ਚ ਅਰਜੁਨ ਤੇਂਦੁਲਕਰ ਨੂੰ ਟ੍ਰੇਨਿੰਗ ਵੀ ਦਿੱਤੀ ਸੀ।
ਅਦਾਕਾਰ ਯੋਗਰਾਜ ਸਿੰਘ ਨੇ ਕਿਹਾ ਕਿ ਉਹ ਆਪਣੇ ਗੁਰੂ ਸਾਹਿਬ ਦੇ ਹੁਕਮ ਨੂੰ ਮੰਨਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ ਅਤੇ ਇਸ ਵਾਰ ਹੋਣ ਵਾਲੀ ਲੋਕ ਸਭਾ ਚੋਣ ਸ੍ਰੀ ਅਨੰਦਪੁਰ ਸਾਹਿਬ ਤੋਂ ਹੀ ਲੜਨਗੇ ਅਤੇ ਲੋਕ ਭਲਾਈ ਲਈ ਆਪਣਾ ਵੱਡਮੁੱਲਾ ਯੋਗਦਾਨ ਪਾਉਣਗੇ। ਦੱਸ ਦੇਈਏ ਕਿ ਕਾਂਗਰਸ ਨੇਤਾ ਮਨੀਸ਼ ਤਿਵਾੜੀ ਇਸ ਸਮੇਂ ਸ਼੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਹਾਲਾਂਕਿ ਯੋਗਰਾਜ ਸਿੰਘ ਕਿਸੇ ਪਾਰਟੀ ਦੇ ਵੱਲੋਂ ਚੋਣ ਲੜਨਗੇ ਜਾ ਆਜ਼ਾਦ ਇਸ ਸਬੰਧੀ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।