ਪਿਛਲੇ ਹਫ਼ਤੇ ਆਕਲੈਂਡ ਸਿਟੀ ਹਸਪਤਾਲ ਵਿੱਚ ਕੋਵਿਡ -19 ਕਾਰਨ 30 ਸਾਲਾਂ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਜਿਸ ਨਾਲ ਉਹ ਦੇਸ਼ ਵਿੱਚ ਵਾਇਰਸ ਨਾਲ ਮਰਨ ਵਾਲਾ ਸਭ ਤੋਂ ਘੱਟ ਉਮਰ ਦਾ ਵਿਅਕਤੀ ਬਣ ਗਿਆ। ਸਿਹਤ ਮੰਤਰਾਲੇ ਦੇ ਬੁਲਾਰੇ ਨੇ ਬੁੱਧਵਾਰ ਸ਼ਾਮ ਨੂੰ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ ਕਿ, “ਪਿਛਲੇ ਹਫਤੇ ਆਕਲੈਂਡ ਸਿਟੀ ਹਸਪਤਾਲ ਵਿੱਚ ਕੋਰੋਨਾ ਕਾਰਨ ਜਾਨ ਗਵਾਉਣ ਵਾਲੇ ਮਰੀਜ਼ ਦੀ ਉਮਰ 30 ਸਾਲ ਸੀ।”
ਇਹ ਕੇਸ ਉਨ੍ਹਾਂ ਦੋ ਕੋਵਿਡ ਮੌਤਾਂ ਵਿੱਚੋਂ ਇੱਕ ਸੀ ਜਿਨ੍ਹਾਂ ਦੀ ਸ਼ੁੱਕਰਵਾਰ ਨੂੰ ਘੋਸ਼ਣਾ ਕੀਤੀ ਗਈ ਸੀ। ਇਸ ਤੋਂ ਪਹਿਲਾਂ, ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਇੱਕ ਲਿਖਤੀ ਬਿਆਨ ਵਿੱਚ ਟੌਰੰਗਾ ਹਸਪਤਾਲ ਵਿੱਚ ਇੱਕ ਮਰੀਜ਼ ਦੀ ਮੌਤ ਦੀ ਪੁਸ਼ਟੀ ਕੀਤੀ ਸੀ। ਕੋਵਿਡ -19 ਨਾਲ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ 47 ਹੋ ਗਈ ਹੈ।